ਪੰਜਾਬ ਰੈਜੀਮੈਂਟਲ ਸੈਂਟਰ ਵਿਖੇ ਭਰਤੀ ਰੈਲੀ 17 ਤੋਂ 20 ਅਪ੍ਰੈਲ ਤੱਕ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਪੰਜਾਬ ਰੈਜੀਮੈਂਟਲ ਸੈਂਟਰ ਰਾਮਗੜ• ਕੈਂਟ ਝਾਰਖੰਡ ਵਿਖੇ ਯੂਨਿਟ ਹੈਡਕੁਆਰਟਰ ਕੋਟੇ (ਯੂ.ਐਚ. ਕਿਊ.) ਤਹਿਤ 17 ਨੂੰ ਆਉਟ ਸਟੈਂਡਿੰਗ ਸਪੋਰਟਸ ਕੈਟਾਗਿਰੀ, 18 ਨੂੰ ਸੋਲਜਰ ਕਲਰਕ ਕੈਟਾਗਰੀ , 20 ਅਪ੍ਰੈਲ 2018 ਨੂੰ ਸੋਲਜਰ ਜੀ.ਡੀ. ਅਤੇ ਸੋਲਜਰ ਟਰੇਡਮੈਂਟ ਲਈ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲਾਂ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਓਪਨ ਕੈਟਾਗਰੀ ਵਿੱਚ ਕੋਈ ਭਰਤੀ ਨਹੀਂ ਕੀਤੀ ਜਾਵੇਗੀ।

Advertisements

ਉਹਨਾਂ ਦੱਸਿਆ ਕਿ ਭਰਤੀ  ਸੋਲਜਰ ਜੀ.ਡੀ. ਦੀ ਉਮਰ ਸਾਢੇ 17 ਸਾਲ ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋ ਰੱਖਿਆ ਗਿਆ ਹੈ, ਜਦਕਿ ਸੋਲਜਰ ਕਲਰਕ ਅਤੇ ਸੋਲਜਰ ਟਰੇਡਮੈਨ ਕੈਟਾਗਰੀ ਦੀ  ਉਮਰ ਸਾਢੇ 17 ਸਾਲ ਤੋਂ 23 ਸਾਲ , ਕੱਦ 162 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਭਾਰ 50 ਕਿਲੋ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਸੋਲਜਰ ਕਲਰਕ ਲਈ 12ਵੀਂ 60 ਪ੍ਰਤੀਸ਼ਤ ਅੰਕਾ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿੱਚੋਂ 50 ਪ੍ਰਤੀਸ਼ਤ ਨੰਬਰ ਹੋਣ। ਇਸ ਤੋਂ ਇਲਾਵਾ ਸੋਲਜਰ ਜੀ.ਡੀ. ਲਈ 10ਵੀਂ 45 ਪ੍ਰਤੀਸ਼ਤ ਨੰਬਰਾਂ ਨਾਲ ਪਾਸ ਕੀਤੀ ਹੋਵੇ ਅਤੇ ਹਰੇਕ ਵਿਸ਼ੇ ਵਿੱਚੋਂ 33 ਪ੍ਰਤੀਸ਼ਤ ਨੰਬਰ ਹੋਣਾ ਜ਼ਰੂਰੀ ਹੈ।

ਉਹਨਾਂ ਹੋਰ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣਾ।

LEAVE A REPLY

Please enter your comment!
Please enter your name here