Monday, October 5, 2026
Home Crime ਖੜੇ ਟਰੱਕ ਨਾਲ ਟਕਰਾਈ ਕਾਰ, 2 ਦੀ ਮੌਤ

ਖੜੇ ਟਰੱਕ ਨਾਲ ਟਕਰਾਈ ਕਾਰ, 2 ਦੀ ਮੌਤ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਦਿੱਲੀ-ਕਟੜਾ ਹਾਈਵੇ ਉੱਪਰ ਦੇਰ ਰਾਤ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਫੱਗੂਵਾਲਾ ਨੇੜੇ ਵਾਪਰੇ ਹਾਦਸੇ ਵਿੱਚ ਇੱਕ ਕੁੜੀ ਤੇ ਮੁੰਡੇ ਦੀ ਮੌਤ ਹੋ ਗਈ ਹੈ, ਜਦਕਿ ਇੱਕ ਕੁੜੀ ਗੰਭੀਰ ਜ਼ਖ਼ਮੀ ਹੋ ਗਈ ਹੈ। ਪੁਲਿਸ ਵੱਲੋਂ ਘਟਨਾ ਸਥਾਨ ‘ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਅਨੁਸਾਰ ਦਿੱਲੀ-ਕਟੜਾ ਹਾਈਵੇ ‘ਤੇ ਕਿਸੇ ਤਕਨੀਕੀ ਖਰਾਬੀ ਕਾਰਨ ਇਕ ਟਰੱਕ ਸੜਕ ਕਿਨਾਰੇ ਖੜ੍ਹਾ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਅੱਗੇਲੇ ਹਿੱਸੇ ਦੇ ਪਰਖੱਚੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਤਿੰਨੇ ਵਿਅਕਤੀ ਅੰਦਰ ਹੀ ਫਸ ਗਏ।

Advertisements

ਹਾਦਸੇ ਦੀ ਸੂਚਨਾ ਮਿਲਣ ‘ਤੇ ਐਸਐਸਐਫ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਰਾਹਗੀਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਕਾਰ ਸਵਾਰ ਪ੍ਰਿੰਸ ਕੁਮਾਰ (27) ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਜਦਕਿ ਮਹਿਰਾ (16) ਪੁੱਤਰੀ ਮੁਹੰਮਦ ਅਸਫਾਕ, ਵਾਸੀ ਬਟਾਲਾ ਹਾਊਸ, ਦਿੱਲੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਇਸ ਹਾਦਸੇ ਵਿੱਚ 21 ਸਾਲਾ ਸਾਨੀਆ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ। ਐਸਐਸਐਫ ਦੀ ਟੀਮ ਨੇ ਉਸ ਨੂੰ ਸੁਰੱਖਿਅਤ ਢੰਗ ਨਾਲ ਕਾਰ ਵਿੱਚੋਂ ਬਾਹਰ ਕੱਢ ਕੇ ਤੁਰੰਤ ਸੀਐਚਸੀ ਭਵਾਨੀਗੜ੍ਹ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਹਾਦਸੇ ਤੋਂ ਬਾਅਦ ਹਾਈਵੇ ‘ਤੇ ਆਵਾਜਾਈ ਪ੍ਰਭਾਵਿਤ ਹੋ ਗਈ। ਸੜਕ ਨੂੰ ਮੁੜ ਚਾਲੂ ਕਰਨ ਲਈ ਹਾਈਡਰਾ ਮਸ਼ੀਨ ਦੀ ਮਦਦ ਨਾਲ ਟਰੱਕ ਅਤੇ ਹਾਦਸਾਗ੍ਰਸਤ ਕਾਰ ਨੂੰ ਸੜਕ ਤੋਂ ਹਟਾ ਕੇ ਸਾਈਡ ‘ਤੇ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here