Tuesday, October 6, 2026
Home Crime ਬਦਮਾਸ਼ਾਂ ਤੇ ਪੁਲਿਸ ਵਿਚਕਾਰ ਮੁਠਭੇੜ, 1 ਪੁਲਿਸ ਮੁਲਾਜ਼ਮ ਤੇ 2 ਮੁਲਜ਼ਮ ਜ਼ਖਮੀ

ਬਦਮਾਸ਼ਾਂ ਤੇ ਪੁਲਿਸ ਵਿਚਕਾਰ ਮੁਠਭੇੜ, 1 ਪੁਲਿਸ ਮੁਲਾਜ਼ਮ ਤੇ 2 ਮੁਲਜ਼ਮ ਜ਼ਖਮੀ

ਸ੍ਰੀ ਫਤਿਹਗੜ੍ਹ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਐਸ.ਵਾਈ.ਐਲ ਨਹਿਰ ਕੋਲ ਬਦਮਾਸ਼ਾਂ ਅਤੇ ਪੁਲਿਸ ਦਰਮਿਆਨ ਮੁਠਭੇੜ ਹੋਈ। ਪੁਲਿਸ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰਿਆਂ ਤੇ ਫਿਰੋਤੀਆ ਮੰਗਣ ਵਾਲੇ ਗਿਰੋਹ ਦੇ ਦੋ ਲੁਟੇਰਿਆਂ ਨੂੰ ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਆਈ ਸੀ ਪਰ ਲੁਟੇਰਿਆਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਇੱਕ ਸੀਨੀਅਰ ਪੁਲਿਸ ਮੁਲਾਜ਼ਮ ਜ਼ਖਮੀ ਹੋਇਆ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਜਦੋਂ ਕਿ ਦੂਜਾ ਮੌਕੇ ਤੋਂ ਭਜਣ ਦੌਰਾਨ ਗਿਰ ਕੇ ਜ਼ਖਮੀ ਹੋ ਗਿਆ ਤੇ ਤਿੰਨਾਂ ਨੂੰ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ।

Advertisements

ਐੱਸਐੱਸਪੀ ਸ੍ਰੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰਿਆਂ ਤੇ ਫਿਰੋਤੀਆਂ ਮੰਗਣ ਅਤੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ 8 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ, ਜਿਨਾਂ ਵਿੱਚੋਂ ਦੋ ਮੁਲਜ਼ਮਾਂ ਮਹਿਕਪ੍ਰੀਤ ਅਤੇ ਸਹਿਜਪ੍ਰੀਤ ਤੋਂ ਹਥਿਆਰਾਂ ਦੀ ਬਰਾਮਦਗੀ ਗਈ ਲਿਜਾਇਆ ਗਿਆ।

ਜਦੋਂ ਪਿੰਡ ਵੈਦਵਾਨ ਨੇੜੇ ਐਸ.ਵਾਈ.ਐਲ ਨਹਿਰ ਕੋਲ ਬੇਆਬਾਦ ਜਗ੍ਹਾ ਵਿੱਚੋਂ ਛੁਪਾ ਕੇ ਰੱਖੇ ਹੋਏ ਹਥਿਆਰਾਂ ਦੀ ਬਰਾਮਦਗੀ ਕਰਨ ਲਈ ਪੁਲਿਸ ਹਥਿਆਰ ਬਰਾਮਦ ਕਰਨ ਪਹੁੰਚੀ ਤਾਂ ਦੋਵਾਂ ਲੁਟੇਰਿਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਇੱਕ ਸੀਨੀਅਰ ਪੁਲਿਸ ਮੁਲਾਜ਼ਮ ਗੁਰਪ੍ਰੀਤ ਸਿੰਘ ਜ਼ਖਮੀ ਹੋ ਗਿਆ। ਉੱਥੇ ਹੀ ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਦੋਨੋਂ ਬਦਮਾਸ਼ ਸਹਿਜਪ੍ਰੀਤ ਸਿੰਘ ਅਤੇ ਮਹਿਕਪ੍ਰੀਤ ਸਿੰਘ ਜ਼ਖਮੀ ਹੋ ਗਏ। ਉਹਨਾਂ ਦੱਸਿਆ ਕਿ ਇਹਨਾਂ ਦੋਵਾਂ ਆਰੋਪੀਆਂ ਵੱਲੋਂ ਵੱਲੋਂ ਇੱਕ ਇਮੀਗਰੇਸ਼ਨ ਤੇ ਫਾਇਰਿੰਗ ਵੀ ਕੀਤੀ ਗਈ ਸੀ।

LEAVE A REPLY

Please enter your comment!
Please enter your name here