Sunday, November 22, 2026
Home Hoshiarpur ਰਣਧੀਰ ਸਿੰਘ ਭਾਰਜ ਯੂਥ ਅਕਾਲੀ ਦਲ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਨਿਯੁਕਤ

ਰਣਧੀਰ ਸਿੰਘ ਭਾਰਜ ਯੂਥ ਅਕਾਲੀ ਦਲ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਨਿਯੁਕਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦੀ ਨੂੰ ਹੋਰ ਮਜਬੂਤ ਕਰਨ ਦੇ ਮੰਤਵ ਨਾਲ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਇਸੇ ਤਹਿਤ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਐਸਜੀਪੀਸੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ, ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਸ ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਹਲਕਾ ਇੰਚਾਰਜ ਹੋਸ਼ਿਆਰਪੁਰ ਸੰਜੀਵ ਤਲਵਾੜ ਵੱਲੋਂ ਹਲਕਾ ਹੁਸ਼ਿਆਰਪੁਰ ਦੀ ਜਥੇਬੰਦੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਯੂਥ ਅਕਾਲੀ ਦਲ ਦੇ ਸੀਨੀਅਰ ਨੋਜਵਾਨ ਆਗੂ ਸਰਦਾਰ ਰਣਧੀਰ ਸਿੰਘ ਭਾਰਜ ਨੂੰ ਹਲਕਾ ਹੁਸ਼ਿਆਰਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ! ਇਸ ਨਿਯੁਕਤੀ ਨਾਲ ਪੂਰੇ ਯੂਥ ਅਕਾਲੀ ਦਲ ਦੇ ਵਿੱਚ ਇੱਕ ਖੁਸ਼ੀ ਦੀ ਲਹਿਰ ਦੌੜ ਪਈ,

Advertisements

ਰਣਧੀਰ ਸਿੰਘ ਭਾਰਜ ਲੰਮੇ ਸਮੇਂ ਤੋਂ ਯੂਥ ਦੀ ਮਜਬੂਤੀ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਨੌਜਵਾਨਾਂ ਚ ਉਹਨਾਂ ਦੀ ਚੰਗੀ ਪਕੜ ਮੰਨੀ ਜਾਂਦੀ ਹੈ, ਪਾਰਟੀ ਹਾਈ ਕਮਾਂਡ ਨੇ ਉਨਾਂ ਦੀ ਮਿਹਨਤ ਨਿਸ਼ਠਾ ਅਤੇ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦੇ ਹੋਏ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਆ, ਰਣਧੀਰ ਸਿੰਘ ਭਾਰਜ ਨੇ ਪਾਰਟੀ ਲੀਡਰਸ਼ਿਪ ਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਉਹਨਾਂ ਤੇ ਜਤਾਏ ਗਏ ਵਿਸ਼ਵਾਸ ਤੇ ਉਹ ਪੂਰਾ ਉਤਰਨਗੇ !

ਉਨਾਂ ਕਿਹਾ ਕਿ ਯੂਥ ਅਕਾਲੀ ਦਲ ਨੂੰ ਹੋਰ ਮਜਬੂਤ ਬਣਾਉਣ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ! ਉਨਾਂ ਭਰੋਸਾ ਦਵਾਇਆ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ.

LEAVE A REPLY

Please enter your comment!
Please enter your name here