
ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਵਿਚ ਇਕ ਵੱਡੀ ਵਾਰਦਾਤ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਦੋਸਤ ਨੇ ਆਪਣੀ ਹੀ ਦੋਸਤ ਦਾ ਦਿਨ-ਦਿਹਾੜੇ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਉਸ ਨੇ ਕਈ ਵਾਰ ਆਪਣੇ ਦੋਸਤ ‘ਤੇ ਚਾਕੂ ਨਾਲ ਕਈ ਵਾਰ ਕੀਤੇ ਜਿਸ ਕਰਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੰਨੀ ਵਜੋਂ ਹੋਈ ਹੈ ਜੋ ਨਵਾਂਸ਼ਹਿਰ ਬਡਾਲਾ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਅਤੇ ਕਰਿਆਨੇ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਇੰਨਾ ਹੀ ਨਹੀਂ ਕਤਲ ਕਰਨ ਮਗਰੋਂ ਉਹ ਚੀਕਣ ਲੱਗਾ ਤੇ ਕਹਿਣ ਲੱਗਾ ਕਿ ਮੇਰੇ ਦੋਸਤ ਨੂੰ ਹਸਪਤਾਲ ਲੈ ਜਾਓ, ਮੇਰੇ ਕੋਲੋਂ ਗਲਤੀ ਨਾਲ ਉਸ ਨੂੰ ਚਾਕੂ ਲੱਗ ਗਿਆ ਹੈ।

ਦੱਸ ਦੇਈਏ ਕਿ ਸੰਨੀ ਬਾਈਕ ‘ਤੇ ਕਿਤੇ ਜਾ ਰਿਹਾ ਸੀ ਕਿ ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਤੇ ਉਸ ‘ਤੇ ਚਾਕੂ ਨਾਲ ਕਈ ਵਾਰ ਕੀਤੇ ਜਿਸ ਕਰਕੇ ਉਸ ਦੀ ਮੌਤ ਹੋ ਗਈ। ਪੁਲਿਸ ਨੂੰ ਜਿਵੇਂ ਹੀ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਇਕ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਦੂਜਿਆਂ ਦੀ ਭਾਲ ਜਾਰੀ ਹੈ।












