Monday, November 2, 2026
Home Hoshiarpur ਹੁਸ਼ਿਆਰਪੁਰ ਵਿਖੇ ਸੰਭਾਲਿਆ ਕੁਲਵਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਦਾ ਚਾਰਜ

ਹੁਸ਼ਿਆਰਪੁਰ ਵਿਖੇ ਸੰਭਾਲਿਆ ਕੁਲਵਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਦਾ ਚਾਰਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬੀਤੇ ਦਿਨੀ ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿੱਚ 27 ਤਹਿਸੀਲਦਾਰਾਂ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਜਿਨ੍ਹਾਂ ਵਿੱਚ ਕੁਲਵਿੰਦਰ ਸਿੰਘ ਨੂੰ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਲਗਾਇਆ ਗਿਆ ਹੈ। ਬਤੌਰ ਨਾਇਬ ਤਹਿਸੀਲਦਾਰ ਇਹ ਉਹਨਾਂ ਦੀ ਪਹਿਲੀ ਪੋਸਟਿੰਗ ਹੈ। ਉਹਨਾਂ ਹੁਸ਼ਿਆਰਪੁਰ ਤਹਿਸੀਲ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਉਪਰੰਤ ਉਹਨਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਸਰਕਾਰ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।

Advertisements

ਜਨਤਾ ਨੂੰ ਮਾਲ ਵਿਭਾਗ ਦੇ ਕੰਮਾਂ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਫਿਰ ਵੀ ਜੇਕਰ ਕਿਸੇ ਨੂੰ ਕੰਮ ਪ੍ਰਤੀ ਕੋਈ ਮੁਸ਼ਕਿਲ ਪੇਸ਼ ਆਵੇ ਤਾਂ ਬੇਝਿਜਕ ਉਹਨਾਂ ਨਾਲ ਸਿੱਧੇ ਦਫਤਰ ਸੰਪਰਕ ਕੀਤਾ ਜਾਵੇ। ਚਾਰਜ ਲੈਣ ਸਮੇਂ ਤਹਿਸੀਲਦਾਰ ਮਨਦੀਪ ਸਿੰਘ ਹੁਸ਼ਿਆਰਪੁਰ, ਰਿਟਾਇਰਡ ਤਹਿਸੀਲਦਾਰ (ਜਲੰਧਰ) ਵਿਜੈ ਅਹੀਰ ਤੇ ਰਿਟਾਇਰਡ ਕਾਨੂੰਗੋ ਬੂਟਾ ਸਿੰਘ ਵੀ ਉਹਨਾਂ ਦੇ ਨਾਲ ਸਨ।

LEAVE A REPLY

Please enter your comment!
Please enter your name here