Monday, October 5, 2026
Home Hoshiarpur ਆਗੂਆਂ ਨੂੰ ਜ਼ਬਰੀ ਪੁਲਿਸ ਹਿਰਾਸਤ ‘ਚ ਲੈ ਕੇ ਨਜ਼ਰਬੰਦ ਕਰਨਾ ਸ਼ਰਮਨਾਕ: ਜੀਟੀਯੂ

ਆਗੂਆਂ ਨੂੰ ਜ਼ਬਰੀ ਪੁਲਿਸ ਹਿਰਾਸਤ ‘ਚ ਲੈ ਕੇ ਨਜ਼ਰਬੰਦ ਕਰਨਾ ਸ਼ਰਮਨਾਕ: ਜੀਟੀਯੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐੱਫ ਯੂਨੀਅਨ ਪੰਜਾਬ ਵੱਲੋਂ ਆਪਣੀ ਹੱਕੀ ਮੰਗ ਸੂਬੇ ਦੇ ਲਗਭਗ 2 ਲੱਖ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਅੜੀਅਲ ਰੱਵਈਏ ਵਾਲੀ ਪੰਜਾਬ ਸਰਕਾਰ ਨੂੰ ਮਨਵਾਉਣ ਲਈ ਮੁੱਖ-ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹੁਸ਼ਿਆਰਪੁਰ ਦੇ ਹਲਕਾ ਟਾਂਡਾ -ਉੜਮੁਡ਼ ਦੇ ਪਿੰਡ ਭਟਲਾ ਫੇਰੀ ‘ਤੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸਨ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਖਫ਼ਾ ਹੋ ਕੇ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ,ਜ਼ਿਲ੍ਹਾ ਕਨਵੀਨਰ ਸੰਜੀਵ ਧੂਤ , ਆਗੂ ਰਜਤ ਮਹਾਜਨ ਤੇ ਪ੍ਰਿੰਸ ਪਲਿਆਲ ਗੜ੍ਹਦੀਵਾਲ ਨੂੰ ਵੱਖ-ਵੱਖ ਥਾਣਿਆਂ ਵਿੱਚ ਨਜ਼ਰਬੰਦ ਕੀਤਾ। ਜਿਸ ਦੀ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਨੇ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ, ਮੰਗ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ।

Advertisements

ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਪ੍ਰਸ਼ਾਸਨ ਨੇ ਆਗੂਆਂ ਨੂੰ ਨਜਰਬੰਦ ਕੀਤਾ।ਜਿਸ ਦੀ ਆਗੂਆਂ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ। ਆਗੂਆਂ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਦਾ 18 ਨਵੰਬਰ 2022 ਦਾ ਆਪਣਾ ਅਧੂਰਾ ਨੋਟੀਫਿਕੇਸ਼ਨ ਤੁਰੰਤ ਪੂਰਾ ਕਰੇ ਅਤੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨਾਲ਼ ਕੀਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਨਿਭਾਵੇ,ਨਹੀਂ ਤਾਂ ਮੁੱਖ ਮੰਤਰੀ ਪੰਜਾਬ 2026 ਵਿੱਚ ਪੰਜਾਬ ਵਿੱਚ ਜਿੱਥੇ-ਜਿੱਥੇ ਵੀ ਜਾਣਗੇ ਉਨ੍ਹਾਂ ਦਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ।ਇਸ ਮੌਕੇ ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ, ਸੱਤ ਪ੍ਰਕਾਸ਼, ਵਰਿੰਦਰ ਵਿੱਕੀ, ਸਤੀਸ਼ ਕੁਮਾਰ,ਲੈਕਚਰਾਰ ਅਮਰ ਸਿੰਘ, ਵਿਕਾਸ ਸ਼ਰਮਾ, ਸੁਨੀਲ ਸ਼ਰਮਾ,ਨਰੇਸ਼ ਮਿੱਡਾ,ਜਸਵਿੰਦਰ ਬੁੱਲ੍ਹੋਵਾਲ,ਉਮੇਸ਼ ਕੁਮਾਰ, ਜਸਵੀਰ ਬੋਦਲ,ਵਿਪਨ ਕੁਮਾਰ, ਮਨਮੋਹਨ ਤਲਵਾੜਾ,ਦਵਿੰਦਰ ਹੁਸ਼ਿਆਰਪੁਰ , ਪਰਮਜੀਤ ਕਾਤਿਬ, ਨਰਿੰਦਰ ਅਜਨੋਹਾ,ਸੁਭਾਸ਼ ਠਾਕੁਰ, ਰਾਜੇਸ਼ ਕੁਮਾਰ,ਰਮਾਕਾਂਤ, ਸੁਰਿੰਦਰ ਸਿੰਘ,ਸੁਖਜਿੰਦਰ ਸਿੰਘ,ਗੁਰਪਾਲ ਸਿੰਘ,ਰਾਜਿੰਦਰ ਟੱਪਾ, ਬੂਟਾ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here