
ਮੁਕੇਰੀਆਂ (ਦ ਸਟੈਲਰ ਨਿਊਜ਼)। ਮੁਕੇਰੀਆਂ ਦੇ ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਦਗਨ ਨਜ਼ਦੀਕ ਇੱਟ ਭੱਠੇ ‘ਤੋ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਪ੍ਰਵਾਸੀ ਨੇ ਤੇਜ਼ਧਾਰ ਚਾਕੂ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮਜ਼ਦੂਰ ਲਕਸ਼ਮੀ ਨਾਰਾਇਣ ਆਪਣੀ ਪਤਨੀ ਜੋਤੀ (ਉਮਰ 27 ਸਾਲ) ਦੇ ਨਾਲ ਦਗਨ ਇੱਟ ਭੱਠੇ ‘ਤੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ ਦੋ ਵਜੇ ਲਕਸ਼ਮੀ ਨਾਰਾਇਣ ਦਾ ਕਿਸੇ ਗੱਲ ਨੂੰ ਲੈ ਕੇ ਆਪਣੀ ਪਤਨੀ ਨਾਲ ਝਗੜਾ ਹੋ ਗਿਆ, ਜਿਸ ਦੇ ਚਲਦਿਆਂ ਉਸ ਨੇ ਗੁੱਸੇ ਵਿੱਚ ਆਪਣੀ ਪਤਨੀ ਦੇ ਪੇਟ ਵਿੱਚ ਚਾਕੂ ਨਾਲ ਕਈ ਵਾਰ ਕੀਤੇ, ਜਿਸ ਨਾਲ ਜੋਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਲਕਸ਼ਮੀ ਨਾਰਾਇਣ ਨੇ ਆਪਣੀ ਪਤਨੀ ਦੀ ਲਾਸ਼ ਨੂੰ ਚਾਰਪਾਈ (ਮੰਜੇ) ਦੇ ਹੇਠਾਂ ਛੁਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਕੋਲ ਰੱਖਿਆ ਪੱਖਾ ਡਿੱਗ ਗਿਆ। ਪੱਖਾ ਡਿੱਗਣ ਦਾ ਸ਼ੋਰ ਸੁਣ ਕੇ ਗੁਆਂਢੀਆਂ ਨੂੰ ਵਾਰਦਾਤ ਦਾ ਪਤਾ ਲੱਗਿਆ। ਗੁਆਂਢੀਆਂ ਨੇ ਇਸ ਵਾਰਦਾਤ ਦੀ ਜਾਣਕਾਰੀ ਹਾਜੀਪੁਰ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਫੋਰੈਂਸਿਕ ਟੀਮ ਅਤੇ ਹਾਜੀਪੁਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।












