Sunday, October 4, 2026
Home Punjab BCL ਦੇ ਡਿਸਟਿਲਰੀ ਯੂਨਿਟ ਅੰਦਰ ਇਥਨੋਲ ਸਟੋਰੇਜ਼ ਟੈਂਕ ਨੂੰ ਲੱਗੀ ਅੱਗ, ਡੇਢ...

BCL ਦੇ ਡਿਸਟਿਲਰੀ ਯੂਨਿਟ ਅੰਦਰ ਇਥਨੋਲ ਸਟੋਰੇਜ਼ ਟੈਂਕ ਨੂੰ ਲੱਗੀ ਅੱਗ, ਡੇਢ ਦਰਜਨ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਬਠਿੰਡਾ (ਦ ਸਟੈਲਰ ਨਿਊਜ਼)। ਬੀ ਸੀ ਐੱਲ ਇੰਡਸਟਰੀਜ਼ ਲਿਮਟਿਡ ਦੇ ਪਿੰਡ ਮਛਾਣਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਪਿੰਡ ਮਛਾਣਾ ਸਥਿਤ ਡਿਸਟਿਲਰੀ ਯੂਨਿਟ ਅੰਦਰਲੇ ਇੱਕ ਇਥਨੋਲ ਸਟੋਰੇਜ਼ ਟੈਂਕ ਨੂੰ ਸਵੇਰੇ 9 ਵਜੇ ਅਚਾਨਕ ਅੱਗ ਲੱਗ ਗਈ। ਇਸ ਅੱਗ ਨੇ ਪੂਰੇ ਟੈਂਕ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਵੱਡੀ ਮਾਤਰਾ ਵਿੱਚ ਆਰਥਿਕ ਨੁਕਸਾਨ ਹੋਇਆ ਹੈ।

Advertisements

ਘਟਨਾ ਦਾ ਪਤਾ ਲੱਗਦੇ ਹੀ ਬਠਿੰਡਾ ਜ਼ਿਲ੍ਹੇ ਦਾ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆਇਆ ਅਤੇ ਉੱਚ ਪੁਲੀਸ ਅਧਿਕਾਰੀਆਂ ਦੀ ਟੀਮ ਮੌਕੇ ’ਤੇ ਪਹੁੰਚੀ। ਦੂਜੇ ਪਾਸੇ, ਜਦੋਂ ਅੱਜ ਸਵੇਰੇ ਅਚਾਨਕ ਅੱਗ ਲੱਗੀ ਤਾਂ ਡਿਸਟਿਲਰੀ ਯੂਨਿਟ ਦੀਆਂ ਆਪਣੀਆਂ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਅੱਗ ਜ਼ਿਆਦਾ ਹੋਣ ਕਾਰਨ ਇਸ ਦੀ ਜਾਣਕਾਰੀ ਤੁਰੰਤ ਬਠਿੰਡਾ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ, ਰਾਮਾਂ ਸਥਿਤ ਐੱਚ ਐੱਮ ਈ ਐੱਲ, ਹਵਾਈ ਸਟੇਸ਼ਨ ਭੀਸੀਆਣਾ ਅਤੇ ਨੇੜਲੀਆਂ ਉਦਯੋਗਿਕ ਇਕਾਈਆਂ ਨੂੰ ਦਿੱਤੀ ਗਈ। ਵੱਖ-ਵੱਖ ਥਾਵਾਂ ਤੋਂ ਡੇਢ ਦਰਜਨ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਉਨ੍ਹਾਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੀ ਸੀ ਐੱਲ ਇੰਡਸਟਰੀ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗ ਸਕਿਆ ਹੈ ਅਤੇ ਉਨ੍ਹਾਂ ਦੀ ਇੱਕ ਵਿਸ਼ੇਸ਼ ਟੈਕਨੀਕਲ ਟੀਮ ਵੱਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here