
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਸਫਰ ਕਰਨ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਰੋਡਵੇਜ ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ 25/11 ਵੱਲੋਂ ਲੁਧਿਆਣਾ ਵਿਖੇ ਸਟੇਟ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ 27 ਡਿਪੂ ਮੀਟਿੰਗ ਦੇ ਵਿੱਚ ਸ਼ਾਮਿਲ ਸਨ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸੂਬਾ ਸੰਸਥਾਪਕ ਕਮਲ ਕੁਮਾਰ ਨੇ ਕਿਹਾ ਕਿ ਸਰਕਾਰ ਬਣੀ ਨੂੰ ਚਾਰ ਤੋਂ ਵੱਧ ਸਾਲ ਸਮਾਂ ਹੋ ਚੁੱਕਿਆ ਪਰ ਮੁਲਾਜ਼ਮ ਭਾਗਾਂ ਵਿੱਚ ਪੱਕੇ ਨਹੀਂ ਕੀਤਾ ਗਿਆ ਅਤੇ ਨਾ ਹੀ ਵਿਭਾਗ ਦੀ ਮਾਲਕੀ ਸਰਕਾਰੀ ਬੱਸ ਨਹੀਂ ਪਾਈ ਗਈ। ਉਲਟਾ ਕਿਲੋਮੀਟਰ ਸਕੀਮਾਂ ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਕਿਲੋਮੀਟਰ ਸਕੀਮਾਂ ਦੇ ਤਹਿਤ ਬੱਸਾਂ ਪਾ ਰਹੀ ਹੈ ਤੇ ਸਰਕਾਰੀ ਬੱਸਾਂ ਨਹੀਂ ਪਾਈਆਂ ਜਾ ਰਹੀਆਂ ਤੇ ਸਾਡੇ ਕੁਝ ਸਾਥੀ ਨਜਾਇਜ਼ ਜੇਲਾਂ ਦੇ ਵਿੱਚ ਬੰਦ ਕੀਤੇ ਹੋਏ ਨੇ, ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਲਟਾ ਮੁਲਾਜ਼ਮਾਂ ਨੂੰ ਦਬਾਉਣ ਦੇ ਵਿੱਚ ਲੱਗੀ ਹੋਈ ਹੈ।

ਪ੍ਰਧਾਨ ਨੇ ਕਿਹਾ ਕਿ 22 ਜੂਨ ਤੋਂ ਹੜਤਾਲ ਰੱਖੀ ਗਈ ਸੀ ਪਰ ਅਚਾਨਕ ਨੀਟ ਦਾ ਪੇਪਰ ਦੀ ਤਰੀਕ ਆਉਣ ਤੇ ਸਰਕਾਰ ਵੱਲੋਂ ਪ੍ਰੀਖਿਆ ਵਿਭਾਗ ਵਿੱਚ ਭਾਗ ਲੈਣ ਵਾਲੇ ਫਰੀ ਸਫਰ ਸੂਰਤਾਂ ਪ੍ਰਦਾਨ ਕਰਨ ਦਾ ਫੈਸਲਾ ਲਿਆ ਗਿਆ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਜਥੇਬੰਦੀ ਵੱਲੋਂ ਦੋ ਦਿਨਾਂ ਨੂੰ ਹੜਤਾਲ ਪਿੱਛੇ ਕੀਤਾ ਗਿਆ। ਪੰਜਾਬ ਸਰਕਾਰ ਖਿਲਾਫ ਸੂਬੇ ਦੇ ਸਮੂਹ ਡੀਪੂਆਂ ਵਿੱਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਦੇ ਵਿੱਚ ਪਨਬਸ ਤੇ ਪੀਆਰਟੀਸੀ ਵੱਲੋਂ 24,25,26 ਜੂਨ ਨੂੰ ਮੁਕੰਮਲ ਤੌਰ ’ਤੇ ਹੜਤਾਲ ਦਾ ਐਲਾਨ ਕੀਤਾ ਗਿਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।












