
ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਨੇੜਲੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਤੜਕਸਾਰ ਸਵੇਰੇ ਪਿੰਡ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜ਼ਿਲ੍ਹਾ ਦੇ ਅਹੁਦੇਦਾਰ ਜਸਬੀਰ ਸਿੰਘ ਗਿੱਲ ਦੇ ਘਰ ‘ਤੇ ਦੋ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾਈਆ ਗਈਆਂ। ਜਸਬੀਰ ਸਿੰਘ ਮੁਤਾਬਕ ਉਹ ਸਵੇਰੇ ਆਪਣੇ ਘਰ ਦੇ ਅੰਦਰ ਵਿਹੜੇ ਵਿੱਚ ਹੀ ਸੈਰ ਕਰ ਰਹੇ ਸਨ ਅਤੇ ਅਚਾਨਕ ਉਹਨਾਂ ਦੇਖਿਆ ਕਿ ਉਹਨਾਂ ਦੇ ਘਰ ਦੇ ਬਾਹਰ ਗੇਟ ‘ਤੇ ਇਕ ਮੋਟਰਸਾਈਕਲ ਤੇ ਸਵਾਰ ਦੋ ਅਣਪਛਾਤੇ ਨੌਜਵਾਨ ਆ ਰੁਕੇ ਅਤੇ ਉਹਨਾਂ ਚੋ ਇੱਕ ਨੌਜਵਾਨ ਨੇ ਪਿਸਤੌਲ ਨਾਲ ਸਿੱਧੇ ਉਨ੍ਹਾਂ ਦੇ ਘਰ ਵਿੱਚ ਫਾਇਰ ਸ਼ੁਰੂ ਕਰ ਦਿੱਤੇ ਜਦਕਿ ਦੂਸਰੇ ਕੋਲ ਵੀ ਪਿਸਟਲ ਸੀ ਲੇਕਿਨ ਉਸ ਦੇ ਫਾਇਰ ਚੱਲੇ ਨਹੀਂ ਲੇਕਿਨ ਜਿਸ ਨੌਜਵਾਨ ਨੇ ਫਾਇਰਿੰਗ ਕੀਤੀ ਉਹ ਕਰੀਬ 4 ਗੋਲੀਆ ਫਾਇਰ ਕਿਤੇ ਜਸਵੀਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਬਚਾਅ ਕਰਦੇ ਹੋਏ ਘਰ ਦੇ ਅੰਦਰ ਦਾਖਿਲ ਹੋ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਫਾਇਰ ਕੀਤੇ ਹਨ ਅਤੇ ਜਿਸ ਦੇ ਚੱਲਦੇ ਉਹ ਨੌਜਵਾਨ ਵਾਰਦਾਤ ਨੂੰ ਅੰਜਾਮ ਦੇ ਫ਼ਰਾਰ ਹੋ ਗਏ।

ਉਧਰ ਸਾਬਕਾ ਸਰਪੰਚ ਦਾ ਕਹਿਣਾ ਹੈ ਕਿ ਉਹਨਾਂ ਨੂੰ ਬਹੁਤ ਦੇਰ ਪਹਿਲਾ ਧਮਕੀਆਂ ਮਿਲੀਆਂ ਸਨ ਅਤੇ ਇੱਕ ਸਾਲ ਪਹਿਲਾ ਵੀ ਉਨ੍ਹਾਂ ਦੇ ਫਾਰਮ ਤੇ ਇਸੇ ਤਰ੍ਹਾਂ ਦਾ ਹਮਲਾ ਹੋਇਆ ਸੀ। ਉਧਰ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲਿਸ ਪਾਰਟੀ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਪੁਲਿਸ ਅਧਕਾਰੀ ਰਾਕੇਸ਼ ਕੁਮਾਰ ਨੇ ਦਸਿਆ ਕਿ ਜਸਬੀਰ ਸਿੰਘ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਵੱਖ ਵੱਖ ਪਹਿਲੂਆਂ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਉਹਨਾਂ ਦਾਅਵਾ ਕੀਤਾ ਕਿ ਜਲਦ ਅਰੋਪਿਆ ਨੂੰ ਕਾਬੂ ਕੀਤਾ ਜਾਵੇਗਾ।












