Friday, October 9, 2026
Home Crime ਬੱਸ ਤੇ ਚੀਨੀ ਨਾਲ ਭਰੇ ਟਰੱਕ ਵਿਚਕਾਰ ਹੋਈ ਟੱਕਰ, ਕਈ ਜ਼ਖਮੀ

ਬੱਸ ਤੇ ਚੀਨੀ ਨਾਲ ਭਰੇ ਟਰੱਕ ਵਿਚਕਾਰ ਹੋਈ ਟੱਕਰ, ਕਈ ਜ਼ਖਮੀ

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਣਕੋਟ ਦੇ ਪਿੰਡ ਨਰੋਟ ਜੈਮਲ ਸਿੰਘ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਥੇ ਬੱਸ ਅਤੇ ਚੀਨੀ ਨਾਲ ਭਰੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਜੰਮੂ ਤੋਂ ਨਰੋਟ ਜੈਮਲ ਸਿੰਘ ਦੇ ਰਸਤੇ ਬੱਸ ਰਾਧਾ ਸੁਆਮੀ ਸਤਿਸੰਗ ਭਵਨ ਜਾ ਰਹੀ ਸੀ। ਬੱਸ ਵਿਚ ਸਵਾਰ ਕਰੀਬ 30 ਸਵਾਰੀਆਂ ਸਨ। ਕਰੀਬ ਡੇਢ ਦਰਜਨ ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਫਿਲਹਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

Advertisements

ਪਠਾਨਕੋਟ ਜਿਲੇ ਦੇ ਸਰਹੱਦੀ ਖੇਤਰ ਹਲਕਾ ਭੋਆ ਦੇ ਪਿੰਡ ਨਰੋਟ ਜੈਮਲ ਸਿੰਘ ਵਿਖੇ ਉਸ ਵੇਲੇ ਹਫੜਾ ਤਫੜੀ ਪਏ ਗਈ ਜਦੋਂ ਨਰੋਟ ਜੈਮਲ ਸਿੰਘ ਪਿੰਡ ਦੇ ਸਾਹਮਣੇ ਜੰਮੂ ਤੋਂ ਰਾਧਾ ਸੁਆਮੀ ਡੇਰਾ ਬਿਆਸ ਜਾ ਰਹੀ ਬੱਸ ਅਤੇ ਚੀਨੀ ਨਾਲ ਲੱਦੇ ਇਕ ਟਰੱਕ ਵਿਚਾਲੇ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਟਰੱਕ ਸੜਕ ਤੋਂ ਹੇਠਾਂ ਉਤਰ ਕੇ ਨੇੜਲੇ ਖੇਤਾਂ ਵਿੱਚ ਪਲਟ ਗਿਆ। ਹਾਦਸੇ ਦੌਰਾਨ ਬੱਸ ਵਿੱਚ ਸਵਾਰ ਕਰੀਬ 30 ਯਾਤਰੀ ਸਨ । ਸਥਾਨਕ ਲੋਕਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਪਹੁੰਚਾਇਆ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਡੇਢ ਦਰਜਨ ਦੇ ਕਰੀਬ ਜ਼ਖ਼ਮੀ ਦਸੇ ਜਾ ਰਹੇ ਹਨ ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪੇਜਿਆ ਗਿਆ ਜਿੱਥੇ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਇਸ ਵਾਰੇ ਜਾਣਕਾਰੀ ਦੇਂਦੇ ਹੋਏ ਤਫਤੀਸ਼ੀ ਪੁਲਿਸ ਅਧਿਕਾਰੀ ਨੇ ਦਸਿਆ ਕਿ ਇਹ ਬੱਸ ਜੰਮੂ ਤੋਂ ਆ ਰਹੀ ਸੀ ਅਤੇ ਰਾਧਾ ਸੁਆਮੀ ਸਤਸੰਗ ਡੇਰੇ ਜਾ ਰਹੀ ਸੀ ਫਿਲਹਾਲ ਹਾਦਸੇ ਵਿਚ ਜੋ ਲੋਕ ਜ਼ਖ਼ਮੀ ਹੋਏ ਹਨ ਉਨ੍ਹਾਂ ਨੂੰ ਇਲਾਜ ਲਈ ਭੇਜਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here