Friday, October 9, 2026
Home Punjab NEET ਦੀ ਪ੍ਰੀਖਿਆ ਲਈ ਅੰਮ੍ਰਿਤਸਰ ‘ਚ ਹਾਈ ਅਲਰਟ, 163 ਧਾਰਾ ਲਾਗੂ

NEET ਦੀ ਪ੍ਰੀਖਿਆ ਲਈ ਅੰਮ੍ਰਿਤਸਰ ‘ਚ ਹਾਈ ਅਲਰਟ, 163 ਧਾਰਾ ਲਾਗੂ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿਚ NEET ਦੀ ਪ੍ਰੀਖਿਆ ਕਾਰਨ ਹਾਈ ਅਲਰਟ ਲਾਗੂ ਕੀਤਾ ਗਿਆ ਹੈ। 100 ਮੀਟਰ ਦੇ ਘੇਰੇ ਦੇ ਅੰਦਰ 5 ਲੋਕਾਂ ਦੇ ਇਕੱਠ ‘ਤੇ ਰੋਕ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਇਹ ਵੱਡਾ ਫੈਸਲਾ ਲਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਗੜਬੜ ਨੂੰ ਰੋਕਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਡਟਿਆ ਰਹੇ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਧਾਰਾ 163 ਲਾਗੂ ਕੀਤੀ ਗਈ ਹੈ।

Advertisements

ਦੱਸ ਦੇਈਏ ਕਿ ਭਲਕੇ NEET ਦੀ ਪ੍ਰੀਖਿਆ ਹੋਣੀ ਹੈ ਜਿਸ ਕਰਕੇ ਅੰਮ੍ਰਿਤਸਰ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਨਕਲ ਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਣ ਲਈ ਇਹ ਵੱਡਾ ਫੈਸਲਾ ਲਿਆ ਹੈ। ਅੰਮ੍ਰਿਤਸਰ ਵਿਚ 11 ਪ੍ਰੀਖਿਆ ਸੈਂਟਰ ਬਣਾਏ ਗਏ ਹਨ। ਪ੍ਰੀਖਿਆ ਦੁਪਹਿਰ 2 ਤੋਂ ਸਾਢੇ 5 ਵਜੇ ਤੱਕ ਹੋਣੀ ਹੈ ਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

ਪ੍ਰਸ਼ਾਸਨ ਨੇ ਵਿਸ਼ੇਸ਼ ਕੰਟਰੋਲ ਰੂਮ ਵੀ ਬਣਾਇਆ ਹੈ ਜੋ ਕਿ ਬਿਜਲੀ, ਪਾਣੀ, ਟ੍ਰੈਫਿਕ ਤੇ ਮੈਡੀਕਲ ਸਹੂਲਤਾਂ ਤੇ ਸੁਰੱਖਿਆ ‘ਤੇ ਨਜ਼ਰ ਰੱਖੇਗਾ। ਪ੍ਰਸ਼ਾਸਨ ਨੇ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਬਿਨਾਂ ਕਿਸੇ ਦਿੱਕਤ ਦੇ ਪ੍ਰੀਖਿਆ ਦੇਣ ਦਾ ਮੌਕਾ ਮਿਲਣਾ ਚਾਹੀਦਾ ਹੈ ਜਿਸ ਕਰਕੇ ਸਾਰੇ ਵਿਭਾਗਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡੀਸੀ ਵੱਲੋਂ ਧਾਰਾ 163 ਲਾਗੂ ਕੀਤੀ ਗਈ ਹੈ। ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ NEET 21 ਜੂਨ ਨੂੰ ਕਰਵਾਈ ਜਾਣੀ ਹੈ। ਪ੍ਰੀਖਿਆ ਪਾਰਦਰਸ਼ੀ ਤੇ ਨਕਲ ਰਹਿਤ ਹੋਵੇ, ਇਸ ਦੇ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵਿਸ਼ੇਸ਼ ਪਾਬੰਦੀਸ਼ੁਦਾ ਹੁਕਮ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here