
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਾਰਟਮੈਂਟ ਹਾਇਰ ਐਜੂਕੇਸ਼ਨ ਮਨਿਸਟਰੀ ਆਫ਼ ਐਜੂਕੇਸ਼ਨ ਵਲੋਂ ਸੂਚਿਤ ਕੀਤਾ ਗਿਆ ਹੈ ਕਿ ਮਿਤੀ 21 ਜੂਨ 2026 ਦਿਨ ਐਤਵਾਰ ਨੂੰ ਰੀ-ਨੀਟ (ਯੂ.ਜੀ.) 2026 ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਹ ਪ੍ਰੀਖਿਆ ਜ਼ਿਲ੍ਹਾ ਹੁਸ਼ਿਆਰਪੁਰ ਦੇ ਚਾਰ ਕੇਂਦਰਾਂ ਵਿਚ ਆਰਮੀ ਪਬਲਿਕ ਸਕੂਲ ਉਚੀ ਬਸੀ, ਗੌਰਮਿੰਟ ਗਰਲਜ਼ ਸੀਨੀਅਰ ਸੈਕਟਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਅਤੇ ਪੀ.ਐਮ. ਸ਼੍ਰੀ ਕੇਂਦਰੀਆ ਵਿਦਿਆਲਿਆ ਗਜ਼, ਭੂੰਗਾ ਵਿਖੇ ਕਰਵਾਈ ਜਾ ਰਹੀ ਹੈ।

ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਉਪਰ ਦਰਸਾਏ ਗਏ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 21 ਜੂਨ 2026 ਲਈ ਲਾਗੂ ਰਹਿਣਗੇ।












