Friday, October 9, 2026
Home Latest ਨਹਿਰ ‘ਚ ਡੁੱਬਣ ਕਾਰਨ ਕਬੱਡੀ ਖਿਡਾਰੀ ਪ੍ਰਦੀਪ ਦੀ ਮੌਤ

ਨਹਿਰ ‘ਚ ਡੁੱਬਣ ਕਾਰਨ ਕਬੱਡੀ ਖਿਡਾਰੀ ਪ੍ਰਦੀਪ ਦੀ ਮੌਤ

ਸਮਰਾਲਾ (ਦ ਸਟੈਲਰ ਨਿਊਜ਼)। ਸਮਰਾਲਾ ਦੇ ਨੇੜਲੇ ਪਿੰਡ ਪੂਨੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਸਰਹਿੰਦ ਨਹਿਰ ਵਿਚ ਨਹਾਉਣ ਗਏ ਨੌਜਵਾਨ ਪ੍ਰਦੀਪ ਸਿੰਘ ਔਜਲਾ (22) ਵਾਸੀ ਤੱਖਰਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਆਪਣੇ ਦੋਸਤਾਂ ਨਾਲ ਪਿੰਡ ਪੂਨੀਆਂ ਨੇੜ੍ਹੇ ਵਗਦੀ ਸਰਹਿੰਦ ਨਹਿਰ ਵਿਚ ਆਪਣੇ ਦੋਸਤਾਂ ਨਾਲ ਨਹਾਉਣ ਲਈ ਗਿਆ ਸੀ ਅਤੇ ਨਹਾਉਂਦੇ ਸਮੇਂ ਉਸਦਾ ਪੈਰ ਤਿਲਕ ਗਿਆ ਜੋ ਕਿ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਿਆ। ਮ੍ਰਿਤਕ ਦੇ ਦੋਸਤਾਂ ਵਲੋਂ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਸਨੂੰ ਬਚਾ ਨਾ ਸਕੇ।

Advertisements

ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਤੇ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ ਜਿਨ੍ਹਾਂ ਵਲੋਂ ਗੋਤਾਖੋਰਾਂ ਦੀ ਮੱਦਦ ਦੀ ਭਾਲ ਸ਼ੁਰੂ ਕੀਤੀ। ਕੁਝ ਸਮੇਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਲਾਸ਼ ਨੂੰ ਕਬਜੇ ਵਿਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰਦੀਪ ਸਿੰਘ ਅਜੇ ਕੁਆਰਾ ਸੀ ਅਤੇ ਕਬੱਡੀ ਦਾ ਵਧੀਆ ਖਿਡਾਰੀ ਸੀ। ਪ੍ਰਦੀਪ ਸਿੰਘ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਗਈ ਹੈ।

LEAVE A REPLY

Please enter your comment!
Please enter your name here