Thursday, October 29, 2026
Home Crime ਦੋ ਧਿਰਾਂ ਵਿਚਾਕਾਰ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦੀ ਮੌਤ

ਦੋ ਧਿਰਾਂ ਵਿਚਾਕਾਰ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦੀ ਮੌਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿੱਚ ਅੱਜ ਸਵੇਰੇ ਤੜਕਸਾਰ ਦੋ ਧਿਰਾਂ ਵਿਚਾਕਾਰ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ ਹੈ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। 

Advertisements

ਘਟਨਾ ਦੇ ਚਸ਼ਮਦੀਦ ਦਲਬੀਰ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਚਾਰ ਵਜੇ 6 ਵਿਅਕਤੀ ਆਪਸ ਵਿੱਚ ਝਗੜ ਰਹੇ ਸਨ। ਉਨ੍ਹਾਂ ਕਿਹਾ ਕਿ ਝਗੜੇ ਦੌਰਾਨ ਕੀ ਹੋਇਆ ਅਤੇ ਕਿਸ ਨੇ ਕਿਸ ਨੂੰ ਕੀ ਮਾਰਿਆ, ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਦੱਸਿਆ ਕਿ ਝਗੜੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਸੀ।

ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇੱਕ ਜ਼ਖ਼ਮੀ ਵਿਅਕਤੀ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

ਪੁਲਿਸ ਅਨੁਸਾਰ ਮ੍ਰਿਤਕ ਦੀ ਪਹਿਚਾਣ ਮਜੀਠਾ ਰੋਡ ਸਥਿਤ ਲੰਬੇ ਕਲੋਨੀ ਦੇ ਰਹਿਣ ਵਾਲੇ 27 ਸਾਲਾ ਅਮਰਦੀਪ ਸਿੰਘ ਉਰਫ਼ ਗਿਆਨੀ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਣ ਦੀ ਗੱਲ ਸਾਹਮਣੇ ਆਈ ਹੈ, ਹਾਲਾਂਕਿ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੁਲਿਸ ਨੇ ਇੱਕ ਆਰੋਪੀ ਨੂੰ ਕਾਬੂ ਕਰ ਲਿਆ ਹੈ, ਜਦਕਿ ਦੂਜੇ ਆਰੋਪੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here