
ਦਿੱਲੀ (ਦ ਸਟੈਲਰ ਨਿਊਜ਼)। ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨਾਮੀ ਹੋਟਲ ਵਿਚ ਤਾਬੜਤੋੜ ਗੋਲੀਆਂ ਚੱਲੀਆਂ ਹਨ, ਜਿਸ ਵਿਚ ਇਕ ਪੁਲਿਸ ਅਫਸਰ ਦੀ ਮੌਤ ਹੋ ਜਾਣ ਦੀ ਖਬਰ ਹੈ। ਹਿਲਟਨ ਹੋਟਲ ਵਿਚ ਇਹ ਖੂਨੀ ਕਾਂਡ ਕੀਤਾ ਗਿਆ ਹੈ। ਜਿਥੇ ਗੋਲੀਆਂ ਦੀ ਆਵਾਜ਼ ਨਾਲ ਕੈਨੇਡਾ ਦਾ ਮੌਂਟਰੀਅਲ ਸ਼ਹਿਰ ਗੂੰਜ ਉਠਿਆ।

ਕੈਨੇਡਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਪੁਲਿਸ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। 30 ਤੋਂ 40 ਗੋਲੀਆਂ ਦੀ ਆਵਾਜ਼ ਆਈ ਜਿਸ ਤੋਂ ਬਾਅਦ ਕਤਲ ਕਰ ਦਿੱਤਾ ਗਿਆ। 24 ਸਾਲ ਬਾਅਦ ਡਿਊਟੀ ਦੌਰਾਨ ਪੁਲਿਸ ਅਫਸਰ ਦੀ ਹੱਤਿਆ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹੋਟਲ ਦੇ ਬਾਹਰ ਹਥਿਆਰਬੰਦ ਸ਼ੱਕੀ ਆਉਂਦੇ ਹਨ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੰਦੇ ਹਨ। ਇਕ ਦੀ ਮੌਤ ਹੋ ਗਈ ਹੈ ਜਦੋਂ ਕਿ ਦੂਜਾ ਜਖਮੀ ਦੱਸਿਆ ਜਾ ਰਿਹਾ ਹੈ। ਜਵਾਬੀ ਕਾਰਵਾਈ ਵਿਚ ਮੁਲਜ਼ਮ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ।












