Sunday, October 4, 2026
Home Crime ਜਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਨੇ ਇਕੋ ਪਰਿਵਾਰ ਦੇ 3 ਮੈਂਬਰਾਂ...

ਜਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਨੇ ਇਕੋ ਪਰਿਵਾਰ ਦੇ 3 ਮੈਂਬਰਾਂ ਨੂੰ ਉਤਾਰਿਆ ਮੌਤ ਦੇ ਘਾਟ, ਖੁਦ ਨੂੰ ਵੀ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਹੈ, ਜਿਥੇ ਇਕ  ਜਮੀਨੀ ਵਿਵਾਦ ਨੂੰ ਲੈ ਕੇ ਬੀਤੀ ਰਾਤ ਇੱਕ ਭਿਆਨਕ ਘਟਨਾ ਵਾਪਰੀ, ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੱਸ ਦਈਏ ਕਿ ਇੱਕ ਨੌਜਵਾਨ ਮਨਜੋਤ ਸਿੰਘ ਵੱਲੋਂ ਆਪਣੀ ਸਕੀ ਚਾਚੀ ਹਰਜੀਤ ਕੌਰ ਅਤੇ ਨਾਬਾਲਿਗ ਚਚੇਰੇ ਭਰਾ 12 ਸਾਲਾਂ ਹਰੀ ਅਮ੍ਰਿਤਪਾਲ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। 

Advertisements

ਇਨ੍ਹਾਂ ਹੀ ਨਹੀਂ ਇਸ ਤੋਂ ਬਾਅਦ ਜਦੋਂ ਉਸਦਾ ਦੋਸਤ ਪ੍ਰਗਟ ਸਿੰਘ ਉਸਨੂੰ ਰੋਕਣ ਲਈ ਅੱਗੇ ਆਇਆ ਤਾਂ ਉਸਨੂੰ ਵੀ ਗੋਲੀ ਲੱਗੀ, ਜਿਸ ਨਾਲ ਉਸਦੀ ਵੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਘਰ ਵਾਪਸ ਜਾ ਕੇ ਰਸੋਈ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਸ ਵਿੱਚ ਇੱਕੋ ਪਰਿਵਾਰ ਦੇ 3 ਮੈਂਬਰਾਂ ਸਮੇਤ ਇੱਕ ਬਾਹਰੀ ਵਿਅਕਤੀ ਵੀ ਸ਼ਾਮਲ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਿਸ ਅਤੇ ਬਟਾਲਾ ਦੇ ਡੀਐਸਪੀ ਸਿਟੀ ਸੁਖਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਐਂਗਲ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਤੱਥਾਂ ਦੀ ਪੁਸ਼ਟੀ ਜਾਰੀ ਹੈ।

ਪੁਲਿਸ ਕਾਰਵਾਈ ਜਾਰੀ ਪੁਲਿਸ ਨੇ ਚਾਰ ਲਾਸਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਡੈਡ ਹਾਊਸ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।  

LEAVE A REPLY

Please enter your comment!
Please enter your name here