Monday, October 12, 2026
Home International ਬਿਕਰਮਜੀਤ ਦੀ ਦੁਬਈ ‘ਚ ਭੇਦਭਰੇ ਹਾਲਾਤਾਂ ‘ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ...

ਬਿਕਰਮਜੀਤ ਦੀ ਦੁਬਈ ‘ਚ ਭੇਦਭਰੇ ਹਾਲਾਤਾਂ ‘ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਮੰਡਾਲਾ ਤੋਂ ਇਕ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ।

Advertisements

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ (ਉਮਰ ਤਕਰੀਬਨ 25 ਸਾਲ) ਜੋ ਤਕਰੀਬਨ ਸਵਾ ਕੁ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ, ਜਿਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ।

ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਕੋਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਦੁਬਈ ਤੋਂ ਭਾਰਤ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਆਪਣੇ ਪੁੱਤਰ ਦਾ ਸਸਕਾਰ ਕਰ ਸਕਣ।

LEAVE A REPLY

Please enter your comment!
Please enter your name here