Sunday, October 4, 2026
Home Chandigarh ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਦਫ਼ਤਰੀ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਨਵੇਂ ਫ਼ੈਸਲੇ ਅਨੁਸਾਰ 1 ਜੁਲਾਈ 2026 (ਬੁੱਧਵਾਰ) ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ/ਅਦਾਰਿਆਂ ਦਾ ਦਫ਼ਤਰੀ ਸਮਾਂ ਮੁੜ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ।

Advertisements

ਗੌਰਤਲਬ ਹੈ ਕਿ ਵੱਧ ਰਹੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ 25 ਮਈ 2026 ਤੋਂ ਅਗਲੇ ਹੁਕਮਾਂ ਤੱਕ ਦਫ਼ਤਰੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਹੋਇਆ ਸੀ। ਹੁਣ ਮੌਸਮ ਵਿੱਚ ਤਬਦੀਲੀ ਦੇ ਮੱਦੇਨਜ਼ਰ ਇਹ ਵਿਵਸਥਾ ਖ਼ਤਮ ਕਰਦਿਆਂ ਪਹਿਲਾਂ ਵਾਲਾ ਸਮਾਂ ਮੁੜ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰ ਨੇ ਸਾਰੇ ਵਿਭਾਗਾਂ ਨੂੰ ਨਵੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

LEAVE A REPLY

Please enter your comment!
Please enter your name here