
ਅਜਨਾਲਾ (ਦ ਸਟੈਲਰ ਨਿਊਜ਼)। ਅਜਨਾਲਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਰੋਜ਼ੀ-ਰੋਟੀ ਦੀ ਖ਼ਾਤਰ ਵਿਦੇਸ਼ ਗਏ ਇੱਕ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਪੁੱਤਰ ਸਰਤਾਜ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਅਜਨਾਲਾ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਅਤੇ ਰੋਜ਼ਗਾਰ ਲਈ ਕਰੀਬ ਅੱਠ ਮਹੀਨੇ ਪਹਿਲਾਂ ਸਲੋਵਾਕੀਆ ਵਰਕ ਪਰਮਿਟ ਤੇ ਗਿਆ ਹੋਇਆ ਸੀ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।
ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਸਮੇਤ ਭਾਰਤੀ ਦੂਤਾਵਾਸ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਵਤਨ ਦੀ ਧਰਤੀ ‘ਤੇ ਕਰ ਸਕਣ।












