Thursday, October 8, 2026
Home Punjab ਤੇਜ਼ ਰਫ਼ਤਾਰ ਦਾ ਕਹਿਰ! ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ...

ਤੇਜ਼ ਰਫ਼ਤਾਰ ਦਾ ਕਹਿਰ! ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਫੌਜੀ ਪਰਿਵਾਰ ਦੀ ਮੌਤ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਵੇਖਣ ਨੂੰ ਮਿਲਿਆ। ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਇੱਕ ਫੌਜੀ ਦੇ ਪੂਰੇ ਪਰਿਵਾਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਜਾਣਕਾਰੀ ਅਨੁਸਾਰ, ਇਸ ਖੌਫਨਾਕ ਹਾਦਸੇ ਵਿੱਚ ਫੌਜੀ ਸਮੇਤ ਉਸਦਾ ਬੱਚਾ, ਪਤਨੀ ਤੇ ਮਾਤਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫੌਜੀ ਛੁੱਟੀ ਲੈ ਕੇ ਘਰ ਆਇਆ ਸੀ ਅਤੇ ਆਪਣੇ ਪਰਿਵਾਰ ਨਾਲ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਿਹਾ ਸੀ। ਇਸ ਦੌਰਾਨ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਕਾਰ ਤੇਜ਼ ਰਫ਼ਤਾਰ ਹੋਣ ਕਾਰਨ ਸੰਤੁਲਨ ਗੁਆ ਬੈਠੀ ਅਤੇ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਆ ਰਹੀ ਕਾਰ ਵਿੱਚ ਜਾ ਵੱਜੀ।

Advertisements

ਹਾਦਸੇ ਦੀ ਭਿਆਨਕਤਾ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਜਿਥੇ ਹਾਦਸੇ ਵਿੱਚ ਫੌਜੀ ਦੀ ਕਾਰ ਪੂਰੀ ਚਕਨਾਚੂਰ ਹੋ ਗਈ, ਉਥੇ ਮ੍ਰਿਤਕਾਂ ਦੀਆਂ ਲਾਸ਼ਾਂ ਵੀ ਬੁਰੀ ਹਾਲਤ ਵਿੱਚ ਸਨ। ਪੁਲਿਸ ਨੇ ਹਾਦਸੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਅਰੰਭ ਦਿੱਤੀ ਹੈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here