Thursday, October 8, 2026
Home Crime ਦਿਨ-ਦਿਹਾੜੇ 6 ਹਮਲਾਵਰਾਂ ਨੇ ਘੇਰ ਕੇ ਵੱਢਿਆ ਨੌਜਵਾਨ, 3 ਦੀ ਹੋਈ ਪਹਿਚਾਣ

ਦਿਨ-ਦਿਹਾੜੇ 6 ਹਮਲਾਵਰਾਂ ਨੇ ਘੇਰ ਕੇ ਵੱਢਿਆ ਨੌਜਵਾਨ, 3 ਦੀ ਹੋਈ ਪਹਿਚਾਣ

ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਵਿੱਚ ਦਿਨ-ਦਿਹਾੜੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ, 45 ਸਾਲਾ ਜਤਿੰਦਰ ਸਹਿਗਲ ਆਪਣੇ ਘਰੋਂ ਕਿਸੇ ਕੰਮ ਲਈ ਨਿਕਲਿਆ ਸੀ। ਇਸੇ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ 6 ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਲਗਾਤਾਰ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਖ਼ਿਲਾਫ਼ ਪਹਿਲਾਂ ਵੀ ਕੁਝ ਅਪਰਾਧਿਕ ਮਾਮਲੇ ਦਰਜ ਸਨ। ਸ਼ੁਰੂਆਤੀ ਜਾਂਚ ਵਿੱਚ ਇਸ ਕਤਲ ਨੂੰ ਪੁਰਾਣੀ ਰੰਜਿਸ਼ ਅਤੇ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਅਜੇ ਕਿਸੇ ਇੱਕ ਕਾਰਨ ‘ਤੇ ਨਹੀਂ ਪਹੁੰਚੀ।

Advertisements

ਪੁਲਿਸ ਦਾ ਦਾਅਵਾ ਹੈ ਕਿ ਹਮਲੇ ਵਿੱਚ ਸ਼ਾਮਲ ਸਾਰੇ 6 ਮੁਲਜ਼ਮਾਂ ਦੀ ਪਹਿਚਾਣ ਕਰ ਲਈ ਗਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਵਾਰਦਾਤ ਤੋਂ ਬਾਅਦ ਪੁਲਿਸ ਨੇ ਇਲਾਕੇ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਹਮਲਾਵਰਾਂ ਦੀ ਹਰ ਗਤੀਵਿਧੀ ਅਤੇ ਉਨ੍ਹਾਂ ਦੇ ਫ਼ਰਾਰ ਹੋਣ ਦੇ ਰੂਟ ਦਾ ਪਤਾ ਲਗਾਇਆ ਜਾ ਸਕੇ। ਡੀਐਸਪੀ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਤਲ ਸਮੇਤ ਬਣਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦਿਨ-ਦਿਹਾੜੇ ਹੋਏ ਇਸ ਕਤਲ ਨੇ ਇੱਕ ਵਾਰ ਫਿਰ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ, ਜਦਕਿ ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਆਰੋਪੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here