Friday, October 9, 2026
Home Hoshiarpur ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸਾਂ ਦੇ ਦਾਖਲੇ ਸ਼ੁਰੂ

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸਾਂ ਦੇ ਦਾਖਲੇ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਹੁਸਿ਼ਆਰਪੁਰ ਵਿਖੇ ਪ੍ਰੀ—ਰਿਕਰੂਟਮੈਂਟ ਟ੍ਰੇਨਿੰਗ ਕੋਰਸਾਂ ਸਬੰਧੀ ਭਰਤੀ ਦੀ ਟੇ੍ਰਨਿੰਗ ਦਿੱਤੀ ਜਾਂਦੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਹੁਸਿ਼ਆਰਪੁਰ ਕਮਾਂਡਰ (ਰਿਟਾ) ਬਲਜਿੰਦਰ ਸਿੰਘ ਵਿਰਕ ਜੀ ਨੇ ਦੱਸਿਆ ਕਿ ਰਾਜ ਦੇ ਹਰ ਵਰਗ ਦੇ ਨੋਜਵਾਨਾਂ ਲਈ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਹੁਸਿ਼ਆਰਪੁਰ ਵਿਖੇ ਪ੍ਰੀ—ਰਿਕਰੂਟਮੈਂਟ ਟੇ੍ਰਨਿੰਗ ਕੋਰਸ ਮਿਤੀ 05 ਜੁਲਾਈ 2026 ਤੋਂ ਸ਼ੁਰੂ ਹੋ ਰਿਹਾ ਹੈ , ਜਿਸ ਵਿੱਚ ਨੋਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ ਐਸ ਐਫ, ਸੀ ਆਰ ਪੀ ਐਫ, ਆਈ ਟੀ ਬੀ ਪੀ, ਸੀ ਆਈ ਐਸ ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟੇ੍ਰਨਿੰਗ ਦਿੱਤੀ ਜਾਂਦੀ ਹੈ ।

Advertisements

ਉਹਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ ਸੀ/ ਐਸ ਟੀ ਸਰਟੀਫਿਕੇਟ, ਰਿਹਾਈਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ । ਉਹਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਵੱਲੋਂ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 94786—18790, 94638—68443, 01882—246812 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here