
ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਔਰਤ ਨੇ ਆਪਣੇ ਤਿੰਨ ਨਾਬਾਲਗ ਬੱਚਿਆਂ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਹੈ, ਜਿਸ ਤੋਂ ਬਾਅਦ ਔਰਤ ਵੱਲੋਂ ਖੁਦ ਵੀ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਜਾਣਕਾਰੀ ਦੇ ਅਨੁਸਾਰ ਉਕਤ ਮਹਿਲਾ ਦੇ ਪਤੀ ਦੀ ਚਾਰ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਹੈ ਅਤੇ ਇਹ ਮਹਿਲਾ ਆਪਣੀ ਸੱਸ ਅਤੇ ਤਿੰਨ ਬੱਚਿਆਂ ਸਮੇਤ ਇੱਕ ਕਿਰਾਏ ਦੇ ਮਕਾਨ ਦੇ ਵਿੱਚ ਰਹਿ ਰਹੀ ਸੀ। ਇਸ ਮਹਿਲਾ ਨੇ ਆਪਣੀ ਅੱਠ ਸਾਲਾਂ ਕੁੜੀ, ਚਾਰ ਸਾਲਾਂ ਕੁੜੀ ਅਤੇ ਡੇਢ ਸਾਲ ਦੇ ਬੱਚੇ ਦਾ ਗਲਾ ਦਬਾ ਕੇ ਕਤਲ ਕਰ ਦਿੱਤਾ ਅਤੇ ਬਾਅਦ ਦੇ ਵਿੱਚ ਖੁਦ ਪੱਖੇ ਨਾਲ ਲਟਕ ਕੇ ਜੀਵਨਲੀਲ੍ਹਾ ਸਮਾਪਤ ਕਰ ਲਈ।
ਮੌਕੇ ‘ਤੇ ਪਹੁੰਚੀ ਥਾਣਾ ਸਿਟੀ ਟੂ ਦੀ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਦੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਰਿਸ਼ਤੇਦਾਰ ਰੋਸ਼ਨ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਸਾਲੀ ਵਜੋਂ ਲੱਗਦੀ ਸੰਦੀਪ ਕੌਰ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਉਹਨਾਂ ਨੂੰ ਉਸ ਸਮੇਂ ਪਤਾ ਲੱਗਾ, ਜਦੋਂ ਉਹਨਾਂ ਦਾ ਬੇਟਾ ਘਰ ਦੇ ਬਾਹਰ ਬੈਠਾ ਰੋ ਰਿਹਾ ਸੀ। ਉਹਨਾਂ ਦੱਸਿਆ ਕਿ ਮ੍ਰਿਤਕ ਸੰਦੀਪ ਕੌਰ ਦੀ ਲਾਸ਼ ਨੂੰ ਥੱਲੇ ਉਤਾਰ ਕੇ ਪੁਲਿਸ ਨੂੰ ਸੂਚਨਾ ਦਿੱਤੀ। ਉਹਨਾਂ ਦੱਸਿਆ ਕਿ ਵੱਡੀ ਕੁੜੀ ਦਾ ਨਾਮ ਮੋਟੋ ਕੌਰ 13 ਸਾਲ, ਛੋਟੀ ਕੁੜੀ ਦਾ ਨਾਮ ਕਾਲੂ ਕੌਰ (8 ਸਾਲ) ਅਤੇ ਡੇਢ ਸਾਲ ਦੇ ਬੱਚੇ ਦਾ ਨਾਮ ਵਿਸ਼ਵਾਸ ਹੈ।
ਥਾਣਾ ਸਿਟੀ ਟੂ ਦੇ ਜਾਂਚ ਕਰਤਾ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ। ਉਹਨਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਔਰਤ ਵੱਲੋਂ ਪਹਿਲਾਂ ਬੱਚਿਆਂ ਨੂੰ ਕੋਈ ਜਹਿਰੀਲੀ ਚੀਜ਼ ਦਿੱਤੀ ਗਈ। ਬਾਅਦ ਦੇ ਵਿੱਚ ਉਹਨਾਂ ਦਾ ਗਲਾ ਦਬਾ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਖੁਦ ਵੀ ਫੰਦਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ।












