Sunday, October 18, 2026
Home Crime ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਦੇ ਨੇੜਲੇ ਪਿੰਡ ਸੰਘੇੜਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਅਮਰਨਾਥ ਯਾਤਰਾ ਦੌਰਾਨ ਹੋਟਲ ਦੇ ਕਮਰੇ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਬਰਨਾਲਾ ਦੇ ਪਿੰਡ ਸੰਘੇੜਾ ਦੇ ਇੱਕ ਪੰਡਿਤ ਪਰਿਵਾਰ ਨਾਲ ਸਬੰਧਤ ਸ਼ਰਧਾਲੂ ਨਰਿੰਦਰ ਕੁਮਾਰ (40) ਪੁੱਤਰ ਪਰਮਿੰਦਰ ਕੁਮਾਰ ਦੀ ਮ੍ਰਿਤਕ ਦੇਹ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਪੈਂਦੇ ਸੋਨਮਰਗ ਦੇ ਇੱਕ ਹੋਟਲ ਦੇ ਕਮਰੇ ਵਿੱਚੋਂ ਮਿਲੀ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਕੁਮਾਰ ਹੋਟਲ ਵਿੱਚ ਠਹਿਰਿਆ ਹੋਇਆ ਸੀ, ਜਿੱਥੇ ਉਹ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਾਇਆ ਗਿਆ। ਜਦੋਂ ਇਸ ਸਬੰਧੀ ਪਤਾ ਲੱਗਿਆ ਤਾਂ ਉਸ ਨੂੰ ਤੁਰੰਤ ਸੋਨਮਰਗ ਦੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐੱਚ.ਸੀ.) ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਬੰਧਤ ਪੁਲਿਸ ਵੱਲੋਂ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਆਰੰਭ ਦਿੱਤੀ ਗਈ ਹੈ।

LEAVE A REPLY

Please enter your comment!
Please enter your name here