Monday, October 19, 2026
Home Crime ਪੁੱਤ ਨੂੰ ਸਕੂਲ ਤੋਂ ਲੈਣ ਗਈ ਮਹਿਲਾ ਦਾ ਗੋਲੀ ਮਾਰ ਕੇ ਕਤਲ,...

ਪੁੱਤ ਨੂੰ ਸਕੂਲ ਤੋਂ ਲੈਣ ਗਈ ਮਹਿਲਾ ਦਾ ਗੋਲੀ ਮਾਰ ਕੇ ਕਤਲ, ਪਤੀ ‘ਤੇ ਲਗਾਏ ਆਰੋਪ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ ਇਕ ਮਹਿਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਹਿਚਾਣ ਗੁਰਮੀਤ ਕੌਰ ਵਜੋਂ ਹੋਈ ਹੈ ਜੋ ਕਿ ਆਪਣੇ ਪੁੱਤ ਨੂੰ ਸਕੂਲ ਤੋਂ ਲਿਜਾਣ ਵਾਸਤੇ ਗਈ ਸੀ ਕਿ ਰਸਤੇ ਵਿਚ ਹੀ ਕੁਝ ਅਣਪਛਾਤਿਆਂ ਨੇ ਘੇਰ ਕੇ ਉਸ ਦਾ ਕਤਲ ਕਰ ਦਿੱਤਾ। ਹਾਲਾਂਕਿ ਆਰੋਪ ਉਸ ਦੇ ਪਤੀ ‘ਤੇ ਲਗਾਏ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

Advertisements

ਦੱਸਿਆ ਜਾ ਰਿਹਾ ਹੈ ਕਿ ਬੀਤੇ ਕੱਲ੍ਹ ਸਕੂਲ ਵੈਨ ਤੋਂ ਬੱਚੇ ਨੂੰ ਲੈਣ ਵਾਸਤੇ ਗੁਰਮੀਤ ਕੌਰ ਆਪਣੇ ਘਰੋਂ ਨਿਕਲੀ ਸੀ ਕਿ ਰਸਤੇ ਵਿਚ ਉਸ ਦਾ ਕੁਝ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਾਲਾਂਕਿ ਮ੍ਰਿਤਕ ਦੀ ਮਾਂ ਦਾ ਆਰੋਪ ਹੈ ਕਿ ਗੁਰਮੀਤ ਦੇ ਪਤੀ ਨੇ ਉਸ ਦਾ ਕਤਲ ਕੀਤਾ ਹੈ। ਘਰੇਲੂ ਕਲੇਸ਼ ਕਤਲ ਦੀ ਵਜ੍ਹਾ ਦੱਸੀ ਜਾ ਰਹੀ ਹੈ ਪਰ ਪੁਲਿਸ ਵੱਲੋਂ ਹਰ ਪਹਿਲੂ ਤੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਗੁਰਮੀਤ ਕੌਰ ਦੀ ਮਾਂ ਨੇ ਦੱਸਿਆ ਕਿ 14 ਸਾਲ ਪਹਿਲਾਂ ਉਸ ਦੀ ਧੀ ਦਾ ਵਿਆਹ ਹੋਇਆ ਸੀ। ਉਸ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਦਾ ਪਤੀ ਗੁਰਮੀਤ ਕੌਰ ਨੂੰ ਖਰਚਾ ਵੀ ਨਹੀਂ ਦਿੰਦਾ ਸੀ ਸਗੋਂ ਉਲਟਾ ਉਹ 8 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਤੇ ਇਸ ਲਈ ਗੁਰਮੀਤ ਕੌਰ ਨੂੰ ਬਲੈਕਮੇਲ ਵੀ ਕਰ ਰਿਹਾ ਸੀ। ਫਿਲਹਾਲ ਬਿਆਨ ਦਰਜ ਕਰ ਲਏ ਗਏ ਹਨ ਤੇ ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here