Thursday, October 15, 2026
Home International ਹਰਸ਼ਪ੍ਰੀਤ ਦੀ ਝੀਲ ‘ਚ ਡੁੱਬਣ ਕਾਰਨ ਮੌਤ, 1 ਸਾਲ ਪਹਿਲਾਂ ਗਿਆ ਸੀ...

ਹਰਸ਼ਪ੍ਰੀਤ ਦੀ ਝੀਲ ‘ਚ ਡੁੱਬਣ ਕਾਰਨ ਮੌਤ, 1 ਸਾਲ ਪਹਿਲਾਂ ਗਿਆ ਸੀ ਪਿਤਾ ਨੂੰ ਮਿਲਣ ਜਰਮਨੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਤੋਂ ਇਕ ਦੁਖਭਰੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਇਲਾਕੇ ਦੇ ਰਹਿਣ ਵਾਲੇ ਨੌਜਵਾਨ ਦੀ ਉੱਥੇ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਇਸ ਅਚਾਨਕ ਹੋਈ ਤ੍ਰਾਸਦੀ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Advertisements

ਮ੍ਰਿਤਕ ਹਰਸ਼ਪ੍ਰੀਤ ਸਿੰਘ ਅੰਮ੍ਰਿਤਸਰ ਦੇ ਬਿਆਸ ਦੇ ਨੇੜਲੇ ਪਿੰਡ ਬੁੱਢਾ ਥੇ ਦਾ ਰਹਿਣ ਵਾਲਾ ਸੀ। ਉਸ ਦੀ ਉਮਰ 16-18 ਸਾਲ ਦੱਸੀ ਜਾ ਰਹੀ ਹੈ। ਉਸ ਦੇ ਪਿਤਾ ਜਰਮਨੀ ਵਿੱਚ ਰਹਿੰਦੇ ਹਨ। ਹਰਸ਼ਪ੍ਰੀਤ ਕਰੀਬ ਇੱਕ ਸਾਲ ਪਹਿਲਾਂ ਹੀ ਆਪਣੇ ਪਿਤਾ ਨੂੰ ਮਿਲਣ ਜਰਮਨੀ ਗਿਆ ਸੀ।

ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਹਰਸ਼ਪ੍ਰੀਤ ਦੇ ਪਿਤਾ ਪਿਛਲੇ ਸੱਤ ਸਾਲਾਂ ਤੋਂ ਜਰਮਨੀ ਵਿੱਚ ਰਹਿ ਰਹੇ ਹਨ ਅਤੇ ਉੱਥੇ ਹੀ ਕੰਮ ਕਰਦੇ ਹਨ। ਪਿਛਲੇ ਸਾਲ ਹੀ ਹਰਸ਼ਪ੍ਰੀਤ ਦਾ ਵੀ ਵੀਜ਼ਾ ਲੱਗਾ ਸੀ, ਜਿਸ ਤੋਂ ਬਾਅਦ ਉਹ ਆਪਣੇ ਪਿਤਾ ਕੋਲ ਘੁੰਮਣ ਲਈ ਜਰਮਨੀ ਗਿਆ ਹੋਇਆ ਸੀ। ਉੱਥੇ ਉਹ ਆਪਣੇ ਕੁਝ ਦੋਸਤਾਂ ਨਾਲ ਇੱਕ ਝੀਲ ‘ਤੇ ਘੁੰਮਣ ਅਤੇ ਨਹਾਉਣ ਲਈ ਗਿਆ। ਇਸੇ ਦੌਰਾਨ ਨਹਾਉਂਦੇ ਸਮੇਂ ਉਹ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬ ਗਿਆ। ਦੋਸਤਾਂ ਅਤੇ ਸਥਾਨਕ ਲੋਕਾਂ ਦੇ ਕਾਫੀ ਯਤਨਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਰੋਂਦੇ ਹੋਏ, ਮ੍ਰਿਤਕ ਦੀ ਮਾਂ ਹਰਸ਼ਪ੍ਰੀਤ ਨੇ ਕਿਹਾ ਕਿ ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਉਨ੍ਹਾਂ ਨੂੰ ਉਸ ‘ਤੇ ਬਹੁਤ ਉਮੀਦਾਂ ਸਨ। ਉਸਦੀ ਬੇਵਕਤੀ ਮੌਤ ਨੇ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ।

ਬੁੱਢਾ ਥੇਹ ਪਿੰਡ ਦੇ ਦੁਖੀ ਪਰਿਵਾਰ ਅਤੇ ਨਿਵਾਸੀਆਂ ਨੇ ਇਸ ਮੁਸ਼ਕਲ ਸਮੇਂ ਦੌਰਾਨ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸਹਾਇਤਾ ਦੀ ਅਪੀਲ ਕੀਤੀ ਹੈ। ਮਾਂ ਅਤੇ ਪਿੰਡ ਵਾਸੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਮਾਮਲੇ ਵਿੱਚ ਨਿੱਜੀ ਤੌਰ ‘ਤੇ ਦਖਲ ਦੇਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here