Wednesday, October 21, 2026
Home Chandigarh ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਦੀ ਡਿੱਗੀ ਇਮਾਰਤ, ਬਚਾਅ ਕਾਰਜ ਜਾਰੀ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਦੀ ਡਿੱਗੀ ਇਮਾਰਤ, ਬਚਾਅ ਕਾਰਜ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਚਾਨਕ ਇੱਕ ਇਮਾਰਤ ਦਾ ਹਿੱਸਾ ਢਹਿ ਜਾਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਲਬੇ ਹੇਠਾਂ 2 ਤੋਂ 3 ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਥਾਨਕ ਲੋਕਾਂ ਨੇ ਤੁਰੰਤ ਰੈਸਕਿਊ ਟੀਮਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਅਤੇ ਬਚਾਵ ਦਲ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਵ ਕਾਰਜ ਸ਼ੁਰੂ ਕਰ ਚੁੱਕੇ ਹਨ।

Advertisements

ਇਲਾਕੇ ਨੂੰ ਸੁਰੱਖਿਆ ਦੇ ਮੱਦੇਨਜ਼ਰ ਘੇਰ ਲਿਆ ਗਿਆ ਹੈ ਅਤੇ ਮਲਬਾ ਹਟਾਉਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਿਲਹਾਲ ਰਾਹਤ ਕਾਰਜਾਂ ‘ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here