Saturday, October 10, 2026
Home Hoshiarpur ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਗ੍ਰਿਫ਼ਤਾਰ

ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਗ੍ਰਿਫ਼ਤਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬੀਤੀ ਦੇਰ ਰਾਤ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੇ ਜੇਲ੍ਹ ਅੰਦਰੋਂ ਹੀ ਵੀਡੀਓ ਵਾਇਰਲ ਕਰਕੇ ਆਰੋਪ ਲਗਾਏ ਸਨ ਕਿ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਜੇਲ੍ਹ ਵਿੱਚ ਉਸ ਕੋਲੋਂ ਨਸ਼ਾ ਵਿਕਾਉਂਦਾ ਹੈ ਅਤੇ ਗਲਤ ਕੰਮ ਕਰਵਾਉਂਦਾ ਹੈ।

Advertisements

ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਸੀ। ਬੀਤੀ ਰਾਤ ਜ਼ਿਲ੍ਹਾ ਪੁਲਿਸ ਨੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here