Friday, October 30, 2026
Home Crime ਆਦਮਪੁਰ ‘ਚ ਵਿਅਕਤੀ ਦਾ ਬੇਰਿਹਮੀ ਨਾਲ ਕਤਲ, ਖੇਤ ‘ਚੋਂ ਮਿਲੀ ਲਾਸ਼

ਆਦਮਪੁਰ ‘ਚ ਵਿਅਕਤੀ ਦਾ ਬੇਰਿਹਮੀ ਨਾਲ ਕਤਲ, ਖੇਤ ‘ਚੋਂ ਮਿਲੀ ਲਾਸ਼

ਆਦਮਪੁਰ (ਦ ਸਟੈਲਰ ਨਿਊਜ਼)। ਆਦਮਪੁਰ ਨਜ਼ਦੀਕ ਪੈਂਦੇ ਪਿੰਡ ਮਾਣਕੋ ਤੋਂ ਇਕ ਦੁਖਭਰੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਖੇਤ ਵਿੱਚ 60 ਸਾਲ ਦੇ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਖੇਤ ਵਿੱਚ ਖੂਨ ਨਾਲ ਲੱਥਪੱਥ ਮਿਲੀ ਲਾਸ਼ ਕਾਰਨ ਪਿੰਡ ਵਿੱਚ ਹੜਕੰਪ ਮਚ ਗਿਆ ਹੈ। ਮ੍ਰਿਤਕ ਦੀ ਪਹਿਚਾਣ ਜਗਜੀਤ ਸਿੰਘ ਉਰਫ਼ ਜਗੀ ਵੱਜੋਂ ਹੋਈ ਹੈ, ਜੋ ਕਿ ਲੁਧਿਆਣੇ ਦੇ ਪਿੰਡ ਕੱਦੋਂ ਦਾ ਰਹਿਣ ਵਾਲਾ ਸੀ।

Advertisements

ਮਿਲੀ ਜਾਣਕਾਰੀ ਅਨੁਸਾਰ, ਜਗਜੀਤ ਸਿੰਘ ਨੇ ਆਪਣੀ ਪਤਨੀ ਨੂੰ ਲਗਭਗ 20 ਸਾਲ ਪਹਿਲਾਂ ਤਲਾਕ ਦੇ ਦਿੱਤਾ ਸੀ। ਉਸਦੇ ਦੋ ਪੁੱਤਰ ਅਤੇ ਇੱਕ ਧੀ ਆਸਟ੍ਰੇਲੀਆ ਵਿੱਚ ਆਪਣੀ ਮਾਂ ਨਾਲ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਕੋਈ ਸੰਪਰਕ ਨਹੀਂ ਸੀ।

ਘਟਨਾ ਸਥਾਨ ਦੇ ਆਧਾਰ ‘ਤੇ, ਇਹ ਸ਼ੱਕ ਕੀਤਾ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਉਸਦੀ ਪਹਿਚਾਣ ਲੁਕਾਉਣ ਦੀ ਕੋਸ਼ਿਸ਼ ਵਿੱਚ, ਉਸਦੇ ਚਿਹਰੇ ‘ਤੇ ਇੱਟਾਂ ਅਤੇ ਤੇਜ਼ਧਾਰ ਹਥਿਆਰ ਨਾਲ ਵਾਰ-ਵਾਰ ਹਮਲਾ ਕਰਕੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਕਾਰ ਘਟਨਾ ਵਾਲੀ ਥਾਂ ਤੋਂ ਲਗਭਗ 100 ਮੀਟਰ ਦੂਰ ਇੱਕ ਕੱਚੀ ਸੜਕ ‘ਤੇ ਖੜ੍ਹੀ ਮਿਲੀ।

ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਤੋਂ ਬਾਅਦ, ਪੁਲਿਸ ਨੇ ਮ੍ਰਿਤਕ ਦੇ ਦੋਸਤ ਦਿਲਬਾਗ ਸਿੰਘ ਦੇ ਬਿਆਨ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਰਾਜੀਵ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਲੇ-ਦੁਆਲੇ ਦੇ ਰਸਤੇ ਨੂੰ ਬੰਦ ਕਰ ਦਿੱਤਾ ਹੈ ਅਤੇ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here