Sunday, October 25, 2026
Home Crime ਫਰੀਦਕੋਟ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਿਸ ਜਾਂਚ ਜਾਰੀ

ਫਰੀਦਕੋਟ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਿਸ ਜਾਂਚ ਜਾਰੀ

ਫਰੀਦਕੋਟ (ਦ ਸਟੈਲਰ ਨਿਊਜ਼)। ਫਰੀਦਕੋਟ ਤੋਂ ਇਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਪਿੰਡ ਪਿਪਲੀ ਵਿਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪਹਿਲਾਂ ਉਸ ਦੇ ਹੱਥ ਪੈਰ ਬੰਨ੍ਹੇ ਗਏ ਗਏ ਤੇ ਫਿਰ ਉਸ ਦਾ ਗਲਾ ਵੱਢ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਕਤਲ ਦੀ ਵਜ੍ਹਾ ਪ੍ਰੇਮ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisements

ਦੱਸ ਦੇਈਏ ਕਿ ਫਰੀਦਕੋਟ ਦੇ ਪਿੰਡ ਪਿਪਲੀ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ (26 ਸਾਲ) ਦੀ ਲਾਸ਼ ਇਕ ਘਰ ਵਿਚੋਂ ਬਰਾਮਦ ਹੋਈ। ਨੌਜਵਾਨ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਤੇ ਗਲਾ ਵੱਢ ਕੇ ਉਸ ਦਾ ਕਤਲ ਕੀਤਾ ਗਿਆ ਸੀ। ਮੌਕੇ ਉਤੇ ਉਸ ਦਾ ਨਵਾਂ ਮੋਟਰਸਾਈਕਲ ਘਰ ਅੰਦਰ ਖੜ੍ਹਾ ਮਿਲਿਆ ਹੈ। ਫੋਰੈਂਸਿੰਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਤੇ ਟੀਮ ਵੱਲੋਂ ਸਬੂਤ ਇਕੱਠਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮ੍ਰਿਤਕ ਉਸ ਘਰ ਕਿਵੇਂ ਪਹੁੰਚਿਆ ਦੇ ਕਤਲ ਦੇ ਪਿੱਛੇ ਦੀ ਅਸਲ ਵਜ੍ਹਾ ਕੀ ਸੀ।

ਮੁੱਢਲੀ ਜਾਂਚ ਵਿਚ ਇਕ ਮਹਿਲਾ ਤੇ ਪਰਿਵਾਰ ਉਤੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਪੁਲਿਸ ਅਨੁਸਾਰ ਪਹਿਲੀ ਨਜ਼ਰ ਵਿਚ ਇਹ ਮਾਮਲਾ ਨੌਜਵਾਨ ਨੂੰ ਘਰ ਬੁਲਾ ਕੇ ਉਸ ਦਾ ਕਤਲ ਕੀਤੇ ਜਾਣ ਦਾ ਲੱਗ ਰਿਹਾ ਹੈ। ਪੁਲਿਸ ਵੱਲੋਂ ਜਾਰੀ ਹੈ।

LEAVE A REPLY

Please enter your comment!
Please enter your name here