Monday, October 26, 2026
Home Punjab ਅਵਾਰਾ ਕੁੱਤੇ ਨੇ ਬਜ਼ੁਰਗ ਨੂੰ ਨੋਚਿਆ, 6 ਲੋਕ ਹੋਰ ਵੀ ਜ਼ਖ਼ਮੀ

ਅਵਾਰਾ ਕੁੱਤੇ ਨੇ ਬਜ਼ੁਰਗ ਨੂੰ ਨੋਚਿਆ, 6 ਲੋਕ ਹੋਰ ਵੀ ਜ਼ਖ਼ਮੀ

ਫਿਰੋਜਪੁਰ (ਦ ਸਟੈਲਰ ਨਿਊਜ਼)। ਜੀਰਾ ਦੇ ਬੱਸ ਸਟੈਂਡ ‘ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਜਦੋਂ ਇੱਕ ਅਵਾਰਾ ਕੁੱਤੇ ਨੇ ਅਚਾਨਕ ਲੋਕਾਂ ‘ਤੇ ਹਮਲਾ ਕਰ ਦਿੱਤਾ। ਕੁੱਤੇ ਨੇ ਇੱਕ ਬਜ਼ੁਰਗ ਨੂੰ ਬੁਰੀ ਤਰ੍ਹਾਂ ਨੋਚ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਕੁੱਤੇ ਨੇ ਪੰਜ ਤੋਂ ਛੇ ਹੋਰ ਵਿਅਕਤੀਆਂ ਨੂੰ ਵੀ ਕੱਟ ਲਿਆ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

Advertisements

ਗੰਭੀਰ ਜ਼ਖ਼ਮੀ ਹੋਏ ਬਜ਼ੁਰਗ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜੀਰਾ ਦਾਖਲ ਕਰਵਾਇਆ ਗਿਆ, ਜਿੱਥੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here