
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਤੇ ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਸਾਲ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵਲੋਂ ਬਾਲ ਗਿਆਨ ਸਾਹਿਤ ਅਧੀਨ ਜ਼ਿਲ੍ਹਾ ਅਤੇ ਰਾਜ ਪੱਧਰੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਇਸੇ ਕੜੀ ਤਹਿਤ ਸਾਲ—2026 ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਬਾਲ ਸਾਹਿਤ ਕੁਇਜ਼ ਮੁਕਾਬਲਿਆਂ ਦਾ ਵਿਸ਼ਾ ਪੰਜਾਬੀ ਸਾਹਿਤ, ਧਰਮ, ਭਾਸ਼ਾ, ਸੱਭਿਆਚਾਰ, ਇਤਿਹਾਸ ਤੇ ਭੂਗੋਲ ਵਿਸ਼ੇ ਨਾਲ ਸਬੰਧਤ ਹੁੰਦਾ ਹੈ। ਖੋਜ ਅਫ਼ਸਰ, ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਇਹ ਮੁਕਾਬਲੇ ਤਿੰਨ ਵਰਗਾਂ ਵਿੱਚ ਕਰਵਾਏ ਜਾਣੇ ਹਨ, ਜਿਸ ਚ ਪਹਿਲਾ ੳ—ਵਰਗ (ਛੇਵੀਂ ਤੋਂ ਅੱਠਵੀਂ ਸ਼ੇ੍ਰਣੀ), ਦੂਸਰਾ ਅ—ਵਰਗ (ਨੌਵੀਂ ਤੋਂ ਬਾਹਰਵੀਂ ਸ਼ੇ੍ਰਣੀ) ਅਤੇ ਤੀਜਾ ੲ—ਵਰਗ (ਗੈ੍ਰਜੂਏਸ਼ਨ ਤੱਕ) ਦੇ ਵਿਦਿਆਰਥੀਆਂ ਦਾ ਹੋਵੇਗਾ। ਭਾਗ ਲੈਣ ਵਾਲੇ ਵਿਦਿਆਰਥੀ ਦੀ ਜਮਾਤ ਤੇ ਜਨਮ ਮਿਤੀ ਸੰਸਥਾ ਮੁੱਖੀ ਵਲੋਂ ਲਿਖਤੀ ਰੂਪ ਵਿੱਚ ਤਸਦੀਕ ਹੋਣੀ ਲਾਜ਼ਮੀ ਹੈ। ਹਰ ਵਰਗ ਚ ਇੱਕ ਸੰਸਥਾ ਵਿੱਚੋਂ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜੇ ਜਾ ਸਕਦੇ ਹਨ।

ਜ਼ਿਲ੍ਹਾ ਪੱਧਰ ਤੇ ਹਰ ਵਰਗ ਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਅਰਥੀ ਰਾਜ ਪੱਧਰ ਦੇ ਮੁਕਾਬਲੇ ਚ ਹਿੱਸਾ ਲੈਣਗੇ। ਹਰ ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਨੂੰ 1000/— ਰੁਪਏ, ਦੂਸਰੇ ਸਥਾਨ ਵਾਲੇ ਵਿਦਿਆਰਥੀ ਨੂੰ 750/— ਰੁਪਏ ਅਤੇ ਤੀਜੇ ਸਥਾਨ ਵਾਲੇ ਵਿਦਿਆਰਥੀ ਨੂੰ 500/— ਰੁਪਏ ਨਕਦ ਜਾਂ ਵਿਭਾਗੀ ਪੁਸਤਕਾਂ ਦੇ ਸੈਂਟ ਦੇ ਰੂਪ ਵਿੱਚ ਦਿੱਤੇ ਜਾਣਗੇ। ਡਾ. ਜਸਵੰਤ ਰਾਏ ਨੇ ਹੋਰ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਸਮੂਹ (ਸਰਕਾਰੀ/ਪ੍ਰਾਈਵੇਟ/ਏਡਿਡ) ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦਾ ਇਸ ਵਿੱਚ ਭਾਗ ਲੈਣਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਸਕੂਲਾਂ ਅਤੇ ਕਾਲਜਾਂ ਨੂੰ ਆਪਣੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀਆਂ ਅਰਜ਼ੀਆਂ 20 ਜੁਲਾਈ, 2026 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਦੇ ਕਮਰਾ ਨੰ. 307—308, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਦਸਤੀ ਜਾਂ ਵਿਭਾਗ ਦੀ ਈ—ਮੇਲ: ਦlਰ।਼ਅਪਚ਼ਪਕ।ੀਤਬ@ਪਠ਼ਜl।ਫਰਠ ਤੇ ਭੇਜੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ।












