Friday, October 23, 2026
Home Hoshiarpur ਨਾਰੂ ਨੰਗਲ ਸਕੂਲ ਦੀ ਵਿਦਿਆਰਥਣ ਨੇ ਮੈਰੀਟੋਰੀਅਸ ਸਕੂਲ ਜਲੰਧਰ ਦੀ ਦਾਖਲਾ ਸੂਚੀ...

ਨਾਰੂ ਨੰਗਲ ਸਕੂਲ ਦੀ ਵਿਦਿਆਰਥਣ ਨੇ ਮੈਰੀਟੋਰੀਅਸ ਸਕੂਲ ਜਲੰਧਰ ਦੀ ਦਾਖਲਾ ਸੂਚੀ ‘ਚ ਬਣਾਇਆ ਸਥਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਨਾਰੂ ਨੰਗਲ ਦੀ ਹੋਣਹਾਰ ਵਿਦਿਆਰਥਣ ਪੂਨਮ ਪੁੱਤਰੀ ਰਾਜਕੁਮਾਰ ਨੇ ਮੈਰੀਟੋਰੀਅਸ ਸਕੂਲ ਜਲੰਧਰ ਦੀ ਦਾਖਲਾ ਪ੍ਰੀਖਿਆ ਪਾਸ ਕਰਕੇ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਬਣਾਉਂਦੇ ਹੋਏ ਸਕੂਲ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਨੇ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਾਡੇ ਸਕੂਲ ਦੀ ਹੋਣਹਾਰ ਵਿਦਿਆਰਥਣ ਨੇ ਆਪਣੀ ਸਖ਼ਤ ਮਿਹਨਤ ਸਦਕਾ ਮੈਰੀਟੋਰੀਅਸ ਸਕੂਲ ਵਿੱਚ ਦਾਖਲਾ ਹਾਸਲ ਕੀਤਾ ਹੈ।

Advertisements

ਇਹ ਪ੍ਰਾਪਤੀ ਨਾ ਸਿਰਫ਼ ਇਸ ਵਿਦਿਆਰਥੀ ਅਤੇ ਉਸਦੇ ਪਰਿਵਾਰ ਲਈ, ਬਲਕਿ ਸਾਡੇ ਪੂਰੇ ਸਕੂਲ ਸਟਾਫ਼ ਲਈ ਇੱਕ ਬਹੁਤ ਵੱਡਾ ਮਾਣ ਹੈ। ਵਿਦਿਆਰਥੀ ਦੀ ਦਿਨ-ਰਾਤ ਦੀ ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਹੀ ਅੱਜ ਇਹ ਮੁਕਾਮ ਹਾਸਲ ਹੋਇਆ ਹੈ।ਮੈਂ ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀ ਅਤੇ ਉਸਦੇ ਮਾਤਾ-ਪਿਤਾ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ। ਮੈਨੂੰ ਪੂਰੀ ਉਮੀਦ ਹੈ ਕਿ ਇਹ ਬੱਚਾ ਅੱਗੇ ਜਾ ਕੇ ਵੀ ਸਕੂਲ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰੇਗਾ। ਵਿਦਿਆਰਥੀ ਦੇ ਸੁਨਹਿਰੀ ਭਵਿੱਖ ਲਈ ਮੇਰੇ ਵੱਲੋਂ ਬਹੁਤ-ਬਹੁਤ ਸ਼ੁਭਕਾਮਨਾਵਾਂ।

LEAVE A REPLY

Please enter your comment!
Please enter your name here