
ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਵਿੱਚ ਦੇਰ ਰਾਤ ਪੁਲਿਸ ਤੇ ਦੀਪਕ ਨੰਦਲ ਗੈਂਗ ਦੇ ਸ਼ੂਟਰਾਂ ਵਿਚਕਾਰ ਤਾਬਤੋੜ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ‘ਚ 4 ਸ਼ੂਟਰਾਂ ਦੀ ਮੌਤ ਹੋ ਗਈ, ਜਦਕਿ 1 ਜ਼ਖ਼ਮੀ ਹੋ ਗਿਆ। ਮੁਕਾਬਲੇ ਦੌਰਾਨ 3 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਪੁਲਿਸ ਨੇ ਦੱਸਿਆ ਕਿ ਦੀਪਕ ਨੰਦਲ ਵਿਦੇਸ਼ ਤੋਂ ਆਪਣਾ ਗੈਂਗ ਚਲਾਉਂਦਾ ਸੀ ਤੇ ਇਹ ਮੁਕਾਬਲਾ ਉਦੋਂ ਹੋਇਆ ਜਦੋਂ ਇਨ੍ਹਾਂ ਅਪਰਾਧੀਆਂ ਨੇ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਆਪਣਾ ਪਿੱਛਾ ਕਰਦੇ ਦੇਖ ਕੇ, ਵਿਦੇਸ਼ ਵਿੱਚ ਬੈਠੇ ਇੱਕ ਲੋੜੀਂਦੇ ਗੈਂਗਸਟਰ ਦੇ ਨਿਰਦੇਸ਼ਾਂ ਤੇ ਇੱਕ ਸਥਾਨਕ ਵਪਾਰੀ ਦੇ ਘਰ ਤੇ ਆਧੁਨਿਕ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਦੀਪਕ ਨੰਦਲ ਬੀ.ਟੈਕ ਲੰਬੇ ਸਮੇਂ ਤੋਂ ਸੁਸ਼ਾਂਤ ਲੋਕ ਦੇ ਰਹਿਣ ਵਾਲੇ ਮਸ਼ਹੂਰ ਕਾਰੋਬਾਰੀ ਵਿਸ਼ਾਲ ਬੇਰੀ ਨੂੰ ਫਿਰੌਤੀ ਲਈ ਧਮਕੀਆਂ ਦੇ ਰਿਹਾ ਸੀ ਅਤੇ ਜਦੋਂ ਦੀਪਕ ਨੰਦਲ ਨੂੰ ਪੈਸੇ ਨਹੀਂ ਮਿਲੇ ਤਾਂ ਉਸਨੇ ਵਿਸ਼ਾਲ ਬੇਰੀ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੀ ਸਾਜ਼ਿਸ਼ ਰਚੀ। ਪੁਲਿਸ ਨੇ ਅਪਰਾਧੀਆਂ ਨੂੰ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ, ਪਰ ਉਨ੍ਹਾਂ ਨੇ ਪੁਲਿਸ ਟੀਮ ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ 4 ਅਪਰਾਧੀ ਦੀ ਮੌਤ ਹੋ ਗਈ। ਜਿਸਤੋਂ ਬਾਅਦ ਸੂਚਨਾ ਮਿਲਣ ਤੇ ਡੀਸੀਪੀ (ਕ੍ਰਾਈਮ) ਅਤੇ ਡੀਸੀਪੀ (ਪੂਰਬ) ਤੁਰੰਤ ਭਾਰੀ ਪੁਲਿਸ ਫੋਰਸ ਨਾਲ ਮੌਕੇ ਤੇ ਪਹੁੰਚ ਗਏ। ਇਸਦੇ ਨਾਲ ਹੀ, ਸੀਨ-ਆਫ-ਕ੍ਰਾਈਮ ਅਤੇ ਐਫਐਸਐਲ ਟੀਮਾਂ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਆਧੁਨਿਕ ਹਥਿਆਰਾਂ ਸਮੇਤ ਕਈ ਮਹੱਤਵਪੂਰਨ ਸਬੂਤ ਇਕੱਠੇ ਕੀਤੇ।












