Monday, October 19, 2026
Home Crime ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ, ਮਾਮਲਾ ਦਰਜ਼  

ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ, ਮਾਮਲਾ ਦਰਜ਼  

ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਪਤੀ ਵੱਲੋਂ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ 26 ਸਾਲਾ ਸਿਮਰਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਿਮਰਜੀਤ ਤੇ ਉਸਦੇ ਪਤੀ ਸਚਪ੍ਰੀਤ ਦੀ ਲਵ ਮੈਰਿਜ ਹੋਈ ਸੀ ਤੇ ਸਚਪ੍ਰੀਤ ਨੇ ਸਿਮਰਜੀਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਫਿਲਹਾਲ ਕਤਲ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ।

Advertisements

ਘਟਨਾ ਤੋਂ ਬਾਅਦ ਆਰੋਪੀ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਦੇ ਡਾ. ਅਰਸ਼ਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੂਰੀ ਜਾਣਕਾਰੀ ਸਾਹਮਣੇ ਆਵੇਗੀ।

LEAVE A REPLY

Please enter your comment!
Please enter your name here