Friday, October 30, 2026
Home Punjab ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਲਈ ਬਣੀ ਟੈਂਟ ਸਿਟੀ ‘ਚ ਲੱਗੀ ਅੱਗ,...

ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਲਈ ਬਣੀ ਟੈਂਟ ਸਿਟੀ ‘ਚ ਲੱਗੀ ਅੱਗ, 13 ਟੈਂਟ ਸੜੇ

ਸ੍ਰੀ ਆਨੰਦਪੁਰ ਸਾਹਿਬ (ਦ ਸਟੈਲਰ ਨਿਊਜ਼)। ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅਗਮਪੁਰ ਸਥਿਤ ਸਰਕਾਰੀ ਆਈ.ਟੀ.ਆਈ. ਦੇ ਪਿਛਲੇ ਪਾਸੇ ਬਣਾਈ ਗਈ ਟੈਂਟ ਸਿਟੀ ਵਿੱਚ ਅਚਾਨਕ ਅੱਗ ਲੱਗਣ ਕਾਰਨ 13 ਟੈਂਟ ਸੜ ਕੇ ਸੁਆਹ ਹੋ ਗਏ। ਘਟਨਾ ਵੇਲੇ ਟੈਂਟਾਂ ਵਿੱਚ ਠਹਿਰੇ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਚੁੱਕੇ ਸਨ, ਜਿਸ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਹਾਲਾਂਕਿ, ਅੱਗ ਲੱਗਣ ਕਾਰਨ ਟੈਂਟਾਂ ਅਤੇ ਹੋਰ ਸਾਮਾਨ ਦਾ ਵੱਡਾ ਮਾਲੀ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਟੈਂਟ ਸਿਟੀ ਵਿੱਚ ਮੌਜੂਦ ਕਰਮਚਾਰੀਆਂ ਨੇ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਪਹਿਲਾਂ ਆਪਣੇ ਪੱਧਰ ‘ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ।

Advertisements

ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ, ਪਰ ਉਦੋਂ ਤੱਕ 13 ਟੈਂਟ ਪੂਰੀ ਤਰ੍ਹਾਂ ਸੜ ਚੁੱਕੇ ਸਨ। ਘਟਨਾ ਦੀ ਸੂਚਨਾ ਮਿਲਣ ‘ਤੇ ਐੱਸ.ਡੀ.ਐੱਮ. ਸੁਖਪਾਲ ਸਿੰਘ ਅਤੇ ਤਹਿਸੀਲਦਾਰ ਸੰਦੀਪ ਕੁਮਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐੱਸ.ਡੀ.ਐੱਮ. ਸੁਖਪਾਲ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਜਾਂਚ ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜੋ ਜਲਦੀ ਹੀ ਆਪਣੀ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਕਿ ਟੈਂਟ ਸਿਟੀ ਵਿੱਚ ਤਾਇਨਾਤ ਸਟਾਫ਼ ਨੂੰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਅਤੇ ਸਾਰੀਆਂ ਵਿਵਸਥਾਵਾਂ ਦੀ ਮੁੜ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਘਟਨਾ ਮੁੜ ਨਾ ਵਾਪਰੇ।

LEAVE A REPLY

Please enter your comment!
Please enter your name here