Saturday, October 31, 2026
Home Punjab ਸੁੱਤੇ ਪਏ ਪਰਿਵਾਰ ਤੇ ਡਿੱਗੀ ਛੱਤ, 2 ਜੀਆਂ ਦੀ ਮੌਤ

ਸੁੱਤੇ ਪਏ ਪਰਿਵਾਰ ਤੇ ਡਿੱਗੀ ਛੱਤ, 2 ਜੀਆਂ ਦੀ ਮੌਤ

ਬਠਿੰਡਾ (ਦ ਸਟੈਲਰ ਨਿਊਜ਼)। ਤਲਵੰਡੀ ਸਾਬੋ ਵਿੱਚ ਲੰਘੀ ਰਾਤ ਇੱਕ ਗਰੀਬ ਪਰਿਵਾਰ ਨਾਲ ਵੱਡਾ ਹਾਦਸਾ ਵਾਪਰਿਆ। ਦੱਸ ਦਈਏ ਕਿ ਬੀਤੀ ਰਾਤ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਗਈ ਜਿਸ ਕਾਰਨ ਸੁੱਤੇ ਪਏ ਇੱਕੋਂ ਪਰਿਵਾਰ ਦੇ ਦੋ ਜੀਆਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਹਾਦਸੇ ਵਿੱਚ 2 ਵਿਅਕਤੀ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਨਗਰ ਕੌਂਸਲ ਦੇ ਸੀਵਰੇਜ ਵਿਭਾਗ ਵਿੱਚ ਕੰਮ ਕਰਦੇ ਧਰਮ ਸਿੰਘ ਉਰਫ ਕਾਲਾ ਦਾ ਪਰਿਵਾਰ ਆਪਣੇ ਘਰ ਦੇ ਕਮਰੇ ਵਿੱਚ ਸੌਂ ਰਿਹਾ ਸੀ ਕਿ ਲੰਘੀ ਰਾਤ ਕਰੀਬ 11 ਵਜੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ ਜਿਸ ਕਾਰਨ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਇਸ ਹਾਦਸੇ ਵਿੱਚ ਦੋ ਲੜਕੀਆਂ ਸੰਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜਖਮੀ ਹੋ ਗਈਆਂ ਜੋ ਏਮਜ਼ ਬਠਿੰਡਾ ਵਿਖੇ ਜੇਰੇ ਇਲਾਜ਼ ਹਨ। ਨਗਰ ਕੌਂਸਲ ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਹੋਰਨਾਂ ਸਖਸ਼ੀਅਤਾਂ ਨੇ ਘਟਨਾ ’ਤੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ ਜਦਕਿ ਘਟਨਾ ਕਾਰਨ ਸਮੁੱਚੇ ਨਗਰ ’ਚ ਸੋਗ ਦੀ ਲਹਿਰ ਦੌੜ ਗਈ ਹੈ।

LEAVE A REPLY

Please enter your comment!
Please enter your name here