Monday, October 26, 2026
Home Crime ਸਿਰਫਿਰੇ ਆਸ਼ਕ ਨੇ ਪ੍ਰੇਮਿਕਾ ਦੇ ਘਰ ਮੂਹਰੇ ਅੱਗ ਲਗਾ ਕੇ ਕੀਤੀ ਖੁਦਕੁਸ਼ੀ

ਸਿਰਫਿਰੇ ਆਸ਼ਕ ਨੇ ਪ੍ਰੇਮਿਕਾ ਦੇ ਘਰ ਮੂਹਰੇ ਅੱਗ ਲਗਾ ਕੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਸਿਰਫਿਰੇ ਆਸ਼ਕ ਨੇ ਪ੍ਰੇਮਿਕਾ ਦੇ ਗੱਲ ਬੰਦ ਕਰਨ ਤੋਂ ਦੁਖੀ ਹੋ ਕੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲ਼ਈ। ਉਸ ਨੇ ਪਹਿਲਾਂ ਖੁਦ ਨੂੰ ਅੱਗ ਦੇ ਹਵਾਲੇ ਕੀਤਾ ਅਤੇ ਫਿਰ ਉਸ ਨੇ ਪ੍ਰੇਮਿਕਾ ਨੂੰ ਵੀ ਅੱਗ ਦੀ ਲਪੇਟ ਵਿੱਚ ਲੈਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਵਿੱਚ ਨੌਜਵਾਨ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ ਲੜਕੀ ਤੇ ਉਸ ਨੂੰ ਬਚਾਉਣ ਆਇਆ ਉਸ ਦਾ ਚਚੇਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆl ਦੋਵਾਂ ਦਾ ਫਿਲਹਾਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਰਿਪੋਰਟਾਂ ਅਨੁਸਾਰ, ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਬਾਲ ਖੁਰਦ ਪਿੰਡ ਦਾ ਰਹਿਣ ਵਾਲਾ ਸੀ। ਸੰਦੀਪ ਵਿਆਹਿਆ ਹੋਇਆ ਸੀ ਪਰ ਉਸ ਦਾ ਮਜੀਠਾ ਦੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਕੁਝ ਸਮੇਂ ਤੋਂ, ਲੜਕੀ ਨੇ ਉਸ ਤੋਂ ਦੂਰੀ ਬਣਾ ਲਈ ਸੀ ਅਤੇ ਉਸ ਨਾਲ ਗੱਲਬਾਤ ਕਰਨਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ। ਸੰਦੀਪ ਇਸ ਗੱਲ ਤੋਂ ਪਰੇਸ਼ਾਨ ਸੀ। ਪੁਲਿਸ ਅਨੁਸਾਰ, ਸੰਦੀਪ ਬੁੱਧਵਾਰ ਨੂੰ ਲੜਕੀ ਨੂੰ ਮਿਲਣ ਲਈ ਆਪਣੇ ਮੋਟਰਸਾਈਕਲ ‘ਤੇ ਉਸ ਦੇ ਘਰ ਨੇੜੇ ਪਹੁੰਚਿਆ। ਗੱਲਬਾਤ ਦੌਰਾਨ ਉਨ੍ਹਾਂ ਵਿਚਕਾਰ ਬਹਿਸ ਹੋ ਗਈ, ਜੋ ਜਲਦੀ ਹੀ ਝਗੜੇ ਵਿੱਚ ਬਦਲ ਗਈ।

Advertisements

ਆਰੋਪ ਹੈ ਕਿ ਇਸ ਤੋਂ ਬਾਅਦ ਸੰਦੀਪ ਨੇ ਆਪਣੇ ਮੋਟਰਸਾਈਕਲ ਵਿੱਚੋਂ ਪੈਟਰੋਲ ਕੱਢਿਆ, ਉਸ ਨੂੰ ਆਪਣੇ ਉੱਪਰ ਪਾਇਆ ਅਤੇ ਖੁਦ ਨੂੰ ਅੱਗ ਲਗਾ ਲਈ। ਅੱਗ ਦੀਆਂ ਲਪਟਾਂ ਵਿੱਚ ਘਿਰ ਜਾਣ ‘ਤੇ ਉਸ ਨੇ ਲੜਕੀ ਨੂੰ ਫੜ ਲਿਆ, ਜਿਸ ਕਾਰਨ ਲੜਕੀ ਵੀ ਬੁਰੀ ਤਰ੍ਹਾਂ ਝੁਲਸ ਗਈ। ਉਸ ਦੇ ਚਚੇਰੇ ਭਰਾ ਹਰਪਾਲ ਸਿੰਘ ਨੇ ਆਪਣੀ ਭੈਣ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਵੀ ਅੱਗ ਦੀ ਲਪੇਟ ਵਿੱਚ ਆ ਗਿਆ ਅਤੇ ਝੁਲਸ ਗਿਆ। ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋਵਾਂ ਭੈਣ ਭਰਾਵਾਂ ਨੂੰ ਜ਼ਖ਼ਮੀ ਹਾਲਤ ਵਿਚ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਐਸਐਚਓ ਕਰਮਪਾਲ ਸਿੰਘ ਨੇ ਦੱਸਿਆ ਕਿ ਦੋਵੇਂ ਜ਼ਖ਼ਮੀ ਵਿਅਕਤੀ ਅਜੇ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹਨ, ਉਨ੍ਹਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਫਿਲਹਾਲ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਹ ਭਿਆਨਕ ਕਦਮ ਇੱਕ ਪ੍ਰੇਮ ਸਬੰਧ ਵਿੱਚ ਆਈ ਤਰੇੜ ਕਾਰਨ ਚੁੱਕਿਆ ਗਿਆ ਸੀ। ਪੁਲਿਸ ਹਰ ਪਹਿਲੂ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here