
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਰਾਣੀ ਵਲਾਹ ਪਿੰਡ ਵਿੱਚ 2 ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਪਰਿਵਾਰ ਤੇ ਦੁਖਾਂ ਦਾ ਪਹਾੜ ਟੁੱਟ ਗਿਆ ਹੈ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਨਿਸ਼ਾਨ ਸਿੰਘ (7) ਸਾਲ ਅਤੇ ਗੁਰਦਾਨ ਸਿੰਘ ਵੱਜੋਂ ਹੋਈ ਹੈ। ਮੌਤ ਦੇ ਕਾਰਨਾ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ। ਪੁਲਿਸ ਜਾਂਚ ਜਾਰੀ ਹੈ।

ਦੋਵਾਂ ਬੱਚਿਆਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਹ ਦੋਵਾਂ ਨੇ ਇਲਾਜ ਦੌਰਾਨ ਦਮ ਤੋੜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਚੋਹਲਾ ਸਾਹਿਬ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬੱਚਿਆਂ ਦੀ ਮੌਤ ਦਾ ਕਾਰਨ ਕੀ ਹੈ।
ਇਸ ਦੁਖਦਾਈ ਘਟਨਾ ਨਾਲ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ। ਪਿੰਡ ਵਾਸੀਆਂ ਨੇ ਸੋਗ ਵਿੱਚ ਡੁੱਬੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਇੱਕੋ ਸਮੇਂ ਹੋਈ ਮੌਤ ਨੇ ਪਰਿਵਾਰ ਨੂੰ ਬਹੁਤ ਦੁੱਖ ਪਹੁੰਚਾਇਆ ਹੈ।












