Tuesday, October 27, 2026
Home Chandigarh 15 ਪੁਲਿਸ ਅਧਿਕਾਰੀਆਂ ਦੀ Promotion, DSP ਤੋਂ ਬਣੇ SP

15 ਪੁਲਿਸ ਅਧਿਕਾਰੀਆਂ ਦੀ Promotion, DSP ਤੋਂ ਬਣੇ SP

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ 15 ਡੀ.ਐਸ.ਪੀਜ਼ (DSP) ਨੂੰ ਤਰੱਕੀ ਦੇ ਕੇ ਐਸ.ਪੀ (SP) ਬਣਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਪੁਲਿਸ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾ ਰਹੇ ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨਾਲ ਸੂਬੇ ਦੇ ਪੁਲਿਸ ਪ੍ਰਬੰਧ ਨੂੰ ਹੋਰ ਮਜ਼ਬੂਤੀ ਮਿਲੇਗੀ।

Advertisements

ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਤਰੱਕੀ ਪਾਉਣ ਵਾਲੇ ਅਧਿਕਾਰੀਆਂ ਵਿੱਚ ਸੁਖਅੰਮ੍ਰਿਤ ਸਿੰਘ ਰੰਧਾਵਾ, ਹਰਸਿਮਰਤ ਸਿੰਘ ਛੇਤਰਾ, ਦਲਜੀਤ ਸਿੰਘ, ਸਤਿੰਦਰ ਕੁਮਾਰ, ਤਜਿੰਦਰ ਪਾਲ ਸਿੰਘ, ਸੰਜੀਵ ਗੋਇਲ, ਕੁਲਦੀਪ ਸਿੰਘ, ਰਾਕੇਸ਼ ਕੁਮਾਰ ਦੇ ਨਾਮ ਸ਼ਾਮਲ ਹਨ। ਇਸੇ ਤਰ੍ਹਾਂ ਕਰਮਵੀਰ ਸਿੰਘ, ਦਲਬੀਰ ਸਿੰਘ, ਨਿਰਵੈਰ ਸਿੰਘ, ਗਗਨਦੀਪ ਸਿੰਘ, ਸੰਜੀਵ ਕੁਮਾਰ, ਮਨੀਸ਼ ਕੁਮਾਰ, ਮਹੇਸ਼ ਕੁਮਾਰ  ਨੂੰ ਵੀ ਡੀ.ਐਸ.ਪੀ ਦੇ ਅਹੁਦੇ ਤੋਂ ਪਦਉਨਤ ਕਰਕੇ ਐਸ.ਪੀ ਬਣਾਇਆ ਗਿਆ ਹੈ। ਇਹ ਸਾਰੇ ਅਧਿਕਾਰੀ ਹੁਣ ਆਪਣੇ ਨਵੇਂ ਰੈਂਕ ਨਾਲ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਣਗੇ। ਇਨ੍ਹਾਂ ਨੂੰ ਤਰੱਕੀ ਵਿਭਾਗੀ ਸਕਰੀਨਿੰਗ ਕਮੇਟੀ ਦੀਆਂ ਸਿਫਾਰਸ਼ਾਂ ਤੋ ਬਾਅਦ ਦਿੱਤੀ ਗਈ ਹੈ।

LEAVE A REPLY

Please enter your comment!
Please enter your name here