
ਸ੍ਰੀ ਮਾਛੀਵਾੜਾ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਮਾਛੀਵਾੜਾ ਸਾਹਿਬ ਤੋਂ ਇਕ ਦੁਖਭਰੀ ਖਬਰ ਸਾਹਮਣੇ ਆਈ ਹੈ, ਜਿਥੇ ਬਿਜਲੀ ਵਿਭਾਗ ਦੇ ਸਹਾਇਕ ਲਾਈਮੈਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਪਾਵਰਕਾਮ ਵਿਭਾਗ ਵਿਚ ਤਾਇਨਾਤ ਸਹਾਇਕ ਲਾਈਮਾਨ ਦੇ ਭਰਾ ਨੇ ਹਾਦਸਾ ਬਿਜਲੀ ਸਪਲਾਈ ਠੀਕ ਕਰਦੇ ਸਮੇਂ ਵਾਪਰਿਆ।

ਮ੍ਰਿਤਕ ਦੀ ਪਹਿਚਾਣ ਪਿੰਡ ਮਾਂਗੇਵਾਲ ਦੇ ਗੁਰਜੀਤ ਸਿੰਘ ਵਜੋਂ ਹੋਈ ਹੈ ਤੇ ਮਰਿਤਕ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਦੇ ਭਰਾ ਨੇ ਬਿਜਲੀ ਵਿਭਾਗ ‘ਤੇ ਲਾਪ੍ਰਵਾਹੀ ਦੇ ਆਰੋਪ ਵੀ ਲਗਾਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਤਾਰਾਂ ਦੀ ਮੁਰੰਮਤ ਕੀਤੀ ਜਾਂਦੀ ਹੈ ਤਾਂ ਬਿਜਲੀ ਸਪਲਾਈ ਬੰਦ ਰੱਖੀ ਜਾਂਦੀ ਹੈ ਤੇ ਇਸ ਕਰਕੇ ਕਰੰਟ ਲੱਗਣ ਦੀ ਸੰਭਾਵਨਾ ਘੱਟ ਹੁੰਦੀ ਹੈ।
ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਨੇ ਪੂਰੇ ਮਾਮਲੇ ਦੀ ਜਾਂਚ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ ਗੁਰਜੀਤ ਸਿੰਘ ਪਿਛਲੇ 3-4 ਸਾਲ ਤੋਂ ਪਾਵਰਕਾਮ ਵਿਭਾਗ ਵਿਚ ਕੰਮ ਕਰ ਰਿਹਾ ਸੀ ਤੇ ਪਿਛਲੇ 3-4 ਮਹੀਨਿਆਂ ਤੋਂ ਹੀ ਪੱਕਾ ਹੋਇਆ ਸੀ। ਦੂਜੇ ਪਾਸੇ ਜੂਨੀਅਰ ਇੰਜੀਨੀਅਰ ਨੇ ਦੱਸਿਆ ਕਿ ਇਕ ਪਿੰਡ ਵਿਚ ਇਕ ਵਿਅਕਤੀ ਨੇ ਮੀਟਰ ਵਿਚ ਬਿਜਲੀ ਨਾ ਹੋਣ ਦੀ ਸ਼ਿਕਾਇਤ ਕੀਤੀ ਸੀ ਤੇ ਇਸ ਦੌਰਾਨ ਬਿਜਲੀ ਸਪਲਾਈ ਬੰਦ ਕੀਤੀ ਗਈ ਤੇ ਸ਼ਿਕਾਇਤ ਠੀਕ ਹੋਣ ਮਗਰੋਂ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਗਈ। ਇਸ ਪੂਰੀ ਘਟਨਾ ਵਿਚ ਕਿਸੇ ਦੀ ਵੀ ਕੋਈ ਲਾਪ੍ਰਵਾਹੀ ਨਹੀਂ ਹੈ।












