Tuesday, October 27, 2026
Home Chandigarh ਕਿਸਾਨਾਂ ਦੀ ਦਿੱਲੀ ਕੂਚ ਕਾਰਨ ਪੰਜਾਬ ਅਤੇ ਹਰਿਆਣਾ ਦਾ ਸ਼ੰਭੂ ਬਾਰਡਰ ਪੂਰੀ...

ਕਿਸਾਨਾਂ ਦੀ ਦਿੱਲੀ ਕੂਚ ਕਾਰਨ ਪੰਜਾਬ ਅਤੇ ਹਰਿਆਣਾ ਦਾ ਸ਼ੰਭੂ ਬਾਰਡਰ ਪੂਰੀ ਤਰ੍ਹਾਂ ਬੰਦ, ਭਾਰੀ ਪੁਲਿਸ ਬਲ ਤਾਇਨਾਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਕਿਸਾਨਾਂ ਦੀ ਦਿੱਲੀ ਕੂਚ ਕਾਰਨ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦਾ ਸ਼ੰਭੂ ਬਾਰਡਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਕਿਸਾਨਾਂ ਵੱਲੋਂ ਦਿੱਲੀ ਕਿਸਾਨ ਘਾਟ ‘ਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਅਜਿਹੇ ਵਿਚ ਹਰਿਆਣਾ ਦੀ ਅੰਬਾਲਾ ਪੁਲਸ ਨੇ ਰਾਤ ਤੋਂ ਹੀ ਸੜਕ ਬੰਦ ਕਰਨ ਦੀ ਤਿਆਰੀ ਕਰ ਲਈ ਸੀ ਅਤੇ ਹੁਣ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਬਦਲਵੇਂ ਰਸਤੇ ਵਰਤਣ।

Advertisements

ਦਰਅਸਲ, ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿਚ ਦਿੱਲੀ ਦੇ ਕਿਸਾਨ ਘਾਟ ‘ਤੇ ਦੇਸ਼ ਭਰ ਤੋਂ ਕਿਸਾਨਾਂ ਨੇ ਇਕੱਠੇ ਹੋਣ ਦੀ ਕਾਲ ਦਿੱਤੀ ਸੀ, ਪਰ ਹਰਿਆਣਾ ਪੁਲਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ। ਹਾਲਾਂਕਿ, ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਸਵੇਰੇ 5:00 ਵਜੇ ਫਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਕਾਫ਼ਲਿਆਂ ਸਮੇਤ ਦਿੱਲੀ ਵੱਲ ਵਧਣਾ ਸ਼ੁਰੂ ਕਰ ਚੁੱਕੇ ਹਨ। ਪਰ ਹੁਣ ਉਨ੍ਹਾਂ ਨੂੰ ਬਾਰਡਰ ‘ਤੇ ਰੋਕ ਲਿਆ ਗਿਆ ਹੈ।

ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਣ ਲਈ ਹਰਿਆਣਾ ਪੁਲਸ ਵੱਲੋਂ ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲੇ ਘੱਗਰ ਪੁੱਲ ‘ਤੇ ਬੈਰੀਕੇਡ ਲਗਾ ਦਿੱਤੇ ਗਏ ਹਨ ਅਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here