
ਖੰਨਾ (ਦ ਸਟੈਲਰ ਨਿਊਜ਼)। ਖੰਨਾ ਸ਼ਹਿਰ ਦੇ ਆਨੰਦ ਨਗਰ ਇਲਾਕੇ ਵਿੱਚ ਇੱਕ ਫੌਜੀ ਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਦੁਖਦ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਜਸਬੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਇਸ ਸਮੇਂ ਪਠਾਨਕੋਟ ਵਿਖੇ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ ਤਿੰਨ ਦਿਨ ਪਹਿਲਾਂ ਹੀ ਛੁੱਟੀ ‘ਤੇ ਆਪਣੇ ਘਰ ਆਏ ਸਨ।

ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਲਾਸ਼ ਘਰ ਦੇ ਅੰਦਰ ਪੱਖੇ ਨਾਲ ਲਟਕਦੀ ਦੇਖੀ। ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਬੀਰ ਸਿੰਘ 2 ਬੱਚਿਆਂ ਦੇ ਪਿਤਾ ਸਨ।
ਥਾਣਾ ਸਿਟੀ-2 ਮੁਖੀ ਤਰਵਿੰਦਰ ਕੁਮਾਰ ਬੇਦੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਫੌਜੀ ਦਾ ਮੋਬਾਇਲ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਹਰ ਪਹਿਲੂ ਤੋਂ ਜਾਂਚ ਕਰਕੇ ਜੀਵਨਲੀਲ੍ਹਾ ਸਮਾਪਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।












