Saturday, October 31, 2026
Home Crime ਨਕਾਬਪੋਸ਼ਾਂ ਨੇ SDO ਦੀ ਕੀਤੀ ਕੁੱਟਮਾਰ, ਬਿਜਲੀ ਦੀ ਮਾੜੀ ਸਪਲਾਈ ਤੋਂ ਸਨ...

ਨਕਾਬਪੋਸ਼ਾਂ ਨੇ SDO ਦੀ ਕੀਤੀ ਕੁੱਟਮਾਰ, ਬਿਜਲੀ ਦੀ ਮਾੜੀ ਸਪਲਾਈ ਤੋਂ ਸਨ ਦੁਖੀ

ਸ੍ਰੀ ਗੋਇੰਦਵਾਲ ਸਾਹਿਬ (ਦ ਸਟੈਲਰ ਨਿਊਜ਼)। ਬਿਜਲੀ ਦੀ ਮਾੜੀ ਸਪਲਾਈ ਤੋਂ ਦੁਖੀ ਤਿੰਨ ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਸਬ-ਸਟੇਸ਼ਨ ਫਤਿਆਬਾਦ ਵਿਖੇ ਤਾਇਨਾਤ ਐੱਸ.ਡੀ.ਓ. ਦੀ ਕੁੱਟਮਾਰ ਕੀਤੀ ਗਈ। ਹਸਪਤਾਲ ਵਿੱਚ ਦਾਖ਼ਲ ਪੀੜਤ ਐੱਸ.ਡੀ.ਓ. ਸਤਨਾਮ ਸਿੰਘ ਨੇ ਪੁਲਿਸ ਚੌਂਕੀ ਫਤਿਆਬਾਦ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਬੀਤੇ ਦਿਨ ਉਹ ਸਬ-ਸਟੇਸ਼ਨ ਫਤਿਆਬਾਦ ਵਿਖੇ ਆਪਣੀ ਡਿਊਟੀ ਦੌਰਾਨ ਦਫ਼ਤਰੀ ਕੰਮਕਾਜ ਵਿੱਚ ਰੁੱਝੇ ਹੋਏ ਸਨ। ਇਸੇ ਦੌਰਾਨ ਤਿੰਨ ਅਣਪਛਾਤੇ ਨਕਾਬਪੋਸ਼ ਦਫ਼ਤਰ ਅੰਦਰ ਦਾਖ਼ਲ ਹੋਏ ਅਤੇ ਬਿਜਲੀ ਸਪਲਾਈ ਨੂੰ ਲੈ ਕੇ ਗਾਲੀ-ਗਲੋਚ ਕਰਦਿਆਂ ਉਨ੍ਹਾਂ ਦੀ ਕੁੱਟਮਾਰ ਕਰਨ ਲੱਗੇ।

Advertisements

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਐੱਸ.ਡੀ.ਓ. ਨੇ ਦੱਸਿਆ ਕਿ ਨਕਾਬਪੋਸ਼ਾਂ ਵੱਲੋਂ ਕੀਤੀ ਗਈ ਬੇਰਹਿਮ ਕੁੱਟਮਾਰ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਾਲ ਦੇ ਸਾਥੀ ਕਰਮਚਾਰੀਆਂ ਨੇ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਦੂਜੇ ਪਾਸੇ, ਚੌਂਕੀ ਇੰਚਾਰਜ ਫਤਿਆਬਾਦ ਪਰਮਜੀਤ ਸਿੰਘ ਨੇ ਦੱਸਿਆ ਕਿ ਐੱਸ.ਡੀ.ਓ. ਸਤਨਾਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੁੱਟਮਾਰ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਆਰੰਭ ਦਿੱਤੀ ਗਈ ਹੈ।

LEAVE A REPLY

Please enter your comment!
Please enter your name here