Friday, October 30, 2026
Home Punjab ਅਮਨਦੀਪ ਕੌਰ ਨੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਅਮਨਦੀਪ ਕੌਰ ਨੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਸ਼੍ਰੀਮਤੀ ਅਮਨਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ ਅਤੇ ਉਨ੍ਹਾਂ ਦੇ ਨਾਲ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ ਵੀ ਮੌਜੂਦ ਸਨ। ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ, ਮੁੱਖਦੇਵ ਸਿੰਘ ਆਲੋਵਾਲ, ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ, ਚਰਨਜੀਤ ਸਿੰਘ, ਸਮੇਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਸਮੇਤ ਵੱਖ ਵੱਖ ਸਖਸੀਅਤਾਂ ਮੌਜੂਦ ਸਨ।

Advertisements

ਅਹੁਦਾ ਸੰਭਾਲਣ ਉਪਰੰਤ ਚੇਅਰਪਰਸਨ ਸ਼੍ਰੀਮਤੀ ਅਮਨਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਮਿਲੀ ਹੈ ਅਤੇ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਮੇਰੇ ‘ਤੇ ਵਿਸ਼ਵਾਸ ਪ੍ਰਗਟਾਇਆ ਤੇ ਜਿੰਮੇਵਾਰੀ ਸੌਂਪੀ।

ਉਨ੍ਹਾਂ ਕਿਹਾ ਕਿ ਉਹ ਜ਼ਿਲੇ ਅੰਦਰ ਸਮੂਹਿਕ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਯਕੀਨੀ ਬਨਾਉਣਗੇ ਅਤੇ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ ਅਤੇ ਜਿਲੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।

LEAVE A REPLY

Please enter your comment!
Please enter your name here