Tuesday, November 10, 2026
Home Hoshiarpur ਡੀਸੀ ਦਫਤਰਾਂ ਦੇ ਕਰਮਚਾਰੀਆਂ ਵੱਲੋਂ 23 ਜੁਲਾਈ ਤੋਂ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ...

ਡੀਸੀ ਦਫਤਰਾਂ ਦੇ ਕਰਮਚਾਰੀਆਂ ਵੱਲੋਂ 23 ਜੁਲਾਈ ਤੋਂ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਐਲਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਦੀ ਸਟੇਟ ਬਾਡੀ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤੇ ਅੱਜ ਮਿਤੀ 23 ਜੁਲਾਈ ਤੋਂ ਡੀ.ਸੀ. ਦਫ਼ਤਰ ਦੇ ਕਾਮੇ ਹੜਤਾਲ ਤੇ ਚੱਲੇ ਗਏ ਹਨ।

Advertisements

ਇਸ ਮੌਕੇ ਡੀ.ਸੀ. ਦਫ਼ਤਰ ਦੇ ਪ੍ਰਧਾਨ ਅਤੇ ਸਕੱਤਰ ਨੇ ਦੱਸਿਆ ਕਿ ਡੀ.ਸੀ. ਦਫਤਰਾਂ ਵਿੱਚ ਸੀਨੀਅਰ ਸਹਾਇਕ ਦਾ ਪ੍ਰਮੋਸ਼ਨ ਕੋਟਾ 100% ਕਰਨਾ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਪ੍ਰਮੋਸ਼ਨ ਰਾਹੀਂ ਭਰਨਾ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜਰਬਾ ਘਟਾ ਕੇ 2 ਸਾਲ ਕਰਨਾ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪ੍ਰਮੋਸ਼ਨ ਲਈ ਕੋਟਾ ਵਧਾ ਕੇ 25 ਪ੍ਰਤੀਸ਼ਤ ਕਰਨਾ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਪਹੁੰਚੇ ਪੈਨਲ ਅਨੁਸਾਰ ਤਰੱਕੀਆਂ ਕਰਨਾ, ਤਹਿਸੀਲਾਂ ਵਿੱਚ ਸੁਪਰਡੈਂਟ (ਮਾਲ ਤੇ ਰਿਕਾਰਡ) ਅਸਾਮੀ ਦੀ ਰਚਨਾ ਕਰਨਾ, ਜਿਲ੍ਹਾ ਮਾਲ ਅਫਸਰਾਂ ਦੀਆਂ ਅਦਾਲਤਾਂ ਵਿੱਚ ਰੀਡਰ ਦੀ ਪੋਸਟ ਸੀਨੀਅਰ ਸਹਾਇਕ ਦੀ ਕਰਨਾ ਅਤੇ ਨਾਲ ਇੱਕ ਅਹਿਲਮਦ (ਕਲਰਕ) ਦੀ ਅਸਾਮੀ ਦੀ ਰਚਨਾ ਕਰਨਾ, ਡੀ.ਸੀ. ਦਫਤਰਾਂ ਦੇ ਸੁਪਰਡੈਂਟ ਗ੍ਰੇਡ-1 ਦੀ ਅਗਲੀ ਪ੍ਰਮੋਸ਼ਨ ਡਵੀਜ਼ਨ ਪੱਧਰ ਤੇ ਅਧੀਨ ਸਕੱਤਰ ਵਜੋਂ ਕਰਨਾ, ਨਾਰਮਜ ਅਨੁਸਾਰ ਡੀ.ਸੀ. ਦਫਤਰਾਂ, ਐਸ.ਡੀ.ਐਮ., ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਵਿੱਚ ਅਸਾਮੀਆਂ ਦੀ ਰਚਨਾ ਕਰਨਾ, ਅੰਤਰ ਜਿਲ੍ਹਾ ਬਦਲੀਆਂ ਸਬੰਧੀ ਦੋਨਾਂ ਜਿਲਿਆਂ ਪਾਸੋਂ ਇਤਰਾਜਹੀਣਤਾ ਸਰਟੀਫਿਕੇਟ ਜਾਰੀ ਹੋਣ ਵਾਲੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹੁਕਮ ਜਾਰੀ ਕਰਨ, ਰਜਿਸਟਰੀ ਕਲਰਕ ਦੇ ਪੇਪਰ ਪਾਸ ਸਮੂਹ ਕਰਮਚਾਰੀਆਂ ਨੂੰ ਹੀ ਰਜਿਸਟਰੀ ਕਲਰਕ ਤਾਇਨਾਤ ਕਰਨ, ਡੀ.ਸੀ. ਦਫਤਰਾਂ, ਐਸ.ਡੀ.ਐਮ., ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਦੇ ਕਰਮਚਾਰੀਆਂ ਨੂੰ 5% ਪ੍ਰਸ਼ਾਸ਼ਕੀ ਭੱਤਾ ਦੇਣ ਬਾਰੇ, ਸੁਪਰਡੈਂਟ ਗ੍ਰੇਡ-1 ਦੀਆਂ ਖਾਲੀ ਪਈਆਂ ਅਸਾਮੀਆਂ ਤੇ ਪ੍ਰਮੋਸ਼ਨਾ ਕਰਨਾ, ਆਊਟਸੋਰਸ ਅਤੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨ ਅਤੇ ਪੱਕੇ ਕਰਨਾ, ਮਿਤੀ 17-07-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪਹਿਲੇ ਕਰਮਚਾਰੀਆਂ ਦੀ ਤਰ੍ਹਾਂ ਬਣਦੀ ਮੁੱਢਲੀ ਤਨਖਾਹ ਦੇਣਾ, ਪੁਰਾਣੀ ਪੈਨਸ਼ਨ, ਏ.ਸੀ.ਪੀ. ਸਕੀਮ ਬਹਾਲ ਕਰਨ ਅਤੇ 18% ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨਾ, ਜੱਥੇਬੰਦੀ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਤੇ ਥਾਣਾ ਜੰਡਿਆਲਾ ਗੁਰੂ, ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਅਣਮਨੁੱਖੀ ਵਤੀਰਾ ਕਰਕੇ ਤਸ਼ੱਦਦ ਕਰਨ ਵਾਲੇ ਸਬੰਧਤ ਪੁਲਿਸ ਕਰਮੀਆਂ ਤੇ ਕਾਰਵਾਈ ਕਰਨਾ ਆਦਿਕ ਮੰਗਾਂ ਸਰਕਾਰ ਵੱਲ ਲੰਬੇ ਸਮੇਂ ਤੋਂ ਲੰਬਿਤ ਪਈਆਂ ਹਨ।

https://www.facebook.com/share/v/1Avw4aHxNa/

ਵਿੱਤੀ ਕਮਿਸ਼ਨਰ (ਮਾਲ) ਨਾਲ ਮਿਤੀ 07-05-2026 ਅਤੇ ਫਿਰ ਮਾਲ ਮੰਤਰੀ ਪੰਜਾਬ ਨਾਲ ਮਿਤੀ 30-06-2026 ਨੂੰ ਹੋਈਆਂ ਮੀਟਿੰਗਾਂ ਵਿੱਚ ਕਿਸੇ ਮੰਗ ਦੀ ਪੂਰਤੀ ਨਹੀਂ ਹੋਈ ਜਿਸ ਦੇ ਰੋਸ ਵਜੋਂ ਮਿਤੀ 23-07-2026 ਤੋਂ 26-07-2026 ਤੱਕ ਕਲਮਛੋੜ/ਕੰਪਿਊਟਰ ਬੰਦ ਹੜਤਾਲ ਤੇ ਚੱਲੇ ਗਏ ਹਨ ਅਤੇ ਸਰਕਾਰ ਨੂੰ ਚਿਤਵਾਨੀ ਦਿੱਤੀ ਗਈ ਕਿ ਜੇਕਰ ਇਸ ਦੌਰਾਨ ਵੀ ਉਨਾਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਖਤ ਫੈਸਲੇ ਲਏ ਜਾਣਗੇ।

LEAVE A REPLY

Please enter your comment!
Please enter your name here