Monday, October 5, 2026
Home Crime ASI ਨੇ ਨਹਿਰ ‘ਚ ਮਾਰੀ ਛਾਲ, ਖੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ

ASI ਨੇ ਨਹਿਰ ‘ਚ ਮਾਰੀ ਛਾਲ, ਖੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਦੇ ਕਸਬਾ ਮੱਖੂ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਪੰਜਾਬ ਪੁਲਿਸ ਦੀ 112 ਐਮਰਜੈਂਸੀ ਰਿਸਪਾਂਸ ਸ਼ਾਖਾ ਵਿੱਚ ਤਾਇਨਾਤ ਥਾਣੇਦਾਰ ਗੁਰਦਿਆਲ ਸਿੰਘ ਨੇ ਕਥਿਤ ਤੌਰ ‘ਤੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਲਈ ਹੈ। ਘਟਨਾ ਤੋਂ ਪਹਿਲਾਂ ਥਾਣੇਦਾਰ ਗੁਰਦਿਆਲ ਸਿੰਘ ਨੇ ਵੱਲੋਂ ਇੱਕ ਵੀਡੀਓ ਵੀ ਬਣਾਈ ਗਈ ਸੀ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮ੍ਰਿਤਕ ਗੁਰਦਿਆਲ ਸਿੰਘ ਨੇ ਵੀਡੀਓ ਵਿੱਚ ਇਲਜ਼ਾਮ ਲਗਾਏ ਹਨ ਕਿ “ਮੇਰੀ ਪਤਨੀ ਨੇ ਬੀਜੇਪੀ ਦੀ ਟਿਕਟ ਤੋਂ ਚੋਣ ਲੜੀ ਸੀ। ਇਸ ਦੀ ਰੰਜਿਸ਼ ਕਾਰਨ ਦੂਜੀ ਧਿਰ ਸਾਨੂੰ ਲਗਾਤਾਰ ਪਰੇਸ਼ਾਨ ਕਰ ਰਹੀ ਸੀ। ਚੋਣਾਂ ਦੌਰਾਨ ਵੀ ਉਨ੍ਹਾਂ ਨੇ ਮੇਰੀ ਜਾਅਲੀ ਵੀਡੀਓ ਕਰਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਉਸ ਸਮੇਂ ਵੀ ਮੈਂ ਬਹੁਤ ਪਰੇਸ਼ਾਨ ਹੋਇਆ ਸੀ ਅਤੇ ਮੇਰੀ ਬਹੁਤ ਜਿਆਦਾ ਬਦਨਾਮੀ ਹੋਈ ਸੀ। ਹੁਣ ਇਹ ਮੇਰੇ ਉੱਤੇ ਝੂਠਾ ਕੇਸ ਪਵਾ ਰਹੇ ਹਨ ਅਤੇ ਮੇਰੇ ਤੋਂ ਪੈਸਿਆਂ ਦੀ ਮੰਗ ਕਰ ਰਹੇ ਹਨ। ਇਨ੍ਹਾਂ ਤੋਂ ਦੁਖੀ ਹੋ ਕੇ ਮੈਂ ਖੁਦਕੁਸ਼ੀ ਕਰ ਰਿਹਾ ਹੈ। ਮੇਰੀ ਮੌਤ ਦਾ ਜ਼ਿੰਮੇਵਾਰ ਵੀ ਇਹ ਹਨ।”

Advertisements

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਡੀ) ਮਨਜੀਤ ਸਿੰਘ ਨੇ ਦੱਸਿਆ ਕਿ “ਗੁਰਦਿਆਲ ਸਿੰਘ ਮੱਖੂ ਵਿਖੇ 112 ਗੱਡੀਆਂ ‘ਤੇ ਤਾਇਨਾਤ ਸਨ ਅਤੇ ਉਹ ਜ਼ਿਲ੍ਹਾ ਬਟਾਲਾ ਦੇ ਰਹਿਣ ਵਾਲੇ ਸਨ। ਇਹ ਬੀਤੇ ਦਿਨ ਆਪਣੀ ਡਿਊਟੀ ਕਰਕੇ ਘਰ ਚਲਾ ਗਿਆ ਸੀ, ਪਰ ਘਰ ਜਾਣ ਤੋਂ ਬਾਅਦ ਇਹ ਮੁੜ ਆਪਣੇ ਗੁਆਂਢੀ ਨਾਲ ਵਾਪਿਸ ਆ ਗਿਆ। ਨਹਿਰ ਕੋਲ ਇਸ ਨੇ ਚਾਹ ਪੀਤੀ ਅਤੇ ਫਿਰ ਨਹਿਰ ਵਿੱਚ ਛਾਲ ਮਾਰ ਦਿੱਤੀ। ਮ੍ਰਿਤਕ ਦੇ ਫੋਨ ਤੋਂ ਇੱਕ ਵੀਡੀਓ ਮਿਲੀ ਹੈ, ਜਿਸ ਤੋਂ ਬਾਅਦ ਸਾਨੂੰ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਗੁਰਦਿਆਲ ਸਿੰਘ ਦੀ ਪਤਨੀ ਨੇ ਬੀਜੇਪੀ ਦੀ ਟਿਕਟ ਤੋਂ ਚੋਣ ਲੜੀ ਸੀ ਅਤੇ ਦੂਜੀ ਪਾਰਟੀ ਇਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਸੀ। ਇਸ ਤੋਂ ਦੁਖੀ ਹੋ ਕੇ ਉਸ ਨੇ ਖੁਦਕੁਸ਼ੀ ਕਰ ਲਈ ਹੈ। ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਪੁਲਿਸ ਇਸ ਮਾਮਲੇ ਦੀ ਹਰ ਪੱਖੋਂ ਜਾਂਚ ਕਰ ਰਹੀ ਹੈ।”

ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਵਾਇਰਲ ਵੀਡੀਓ, ਹੋਰ ਡਿਜ਼ਿਟਲ ਸਬੂਤ ਅਤੇ ਗਵਾਹਾਂ ਦੇ ਬਿਆਨਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ। ਇਸ ਘਟਨਾ ਤੋਂ ਬਾਅਦ ਪੁਲਿਸ ਮਹਿਕਮੇ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਕਾਨੂੰਨ ਮੁਤਾਬਕ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here