Sunday, October 11, 2026
Home Chandigarh ਨਸ਼ਾ ਤਸਕਰਾਂ ਦਾ ਪਿੱਛਾ ਕਰਨ ਦੌਰਾਨ ਪੁਲਿਸ ‘ਤੇ ਫਾਇਰਿੰਗ, 2 ਕਾਂਸਟੇਬਲਾਂ ਦੇ...

ਨਸ਼ਾ ਤਸਕਰਾਂ ਦਾ ਪਿੱਛਾ ਕਰਨ ਦੌਰਾਨ ਪੁਲਿਸ ‘ਤੇ ਫਾਇਰਿੰਗ, 2 ਕਾਂਸਟੇਬਲਾਂ ਦੇ ਪੈਰ ‘ਚ ਲੱਗੀ ਗੋਲੀ

ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਵਿਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਟੀਮ ‘ਤੇ ਹਮਲਾ ਹੋ ਗਿਆ ਜਦੋਂ ਸੀਆਈਏ ਸਟਾਫ ਦੀ ਟੀਮ ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਸਨੇਟਾ ਪਿੰਡ ਦੇ ਕੋਲ ਪਹੁੰਚੀ ਤੇ ਨਾਕਾ ਲਗਾ ਦਿੱਤਾ। ਪੁਲਿਸ ਜਿਵੇਂ ਹੀ ਤਸਕਰਾਂ ਦੀ ਗੱਡੀ ਰੋਕਣ ਲੱਗੀ ਤਾਂ ਮੁਲਜਮ਼ਾਂ ਨੇ ਖੁਦ ਨੂੰ ਘਿਰਦਾ ਦੇਖ ਕੇ ਪਹਿਲੇ ਆਪਣੇ ਸਾਥੀਆਂ ਨੂੰ ਮੌਕੇ ‘ਤੇ ਬੁਲਾਇਆ ਤੇ ਫਿਰ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਹਮਲੇ ਵਿਚ 2 ਕਾਂਸਟੇਬਲਾਂ ਦੇ ਪੈਰ ਵਿਚ ਗੋਲੀ ਲੱਗੀ ਹੈ।

Advertisements

ਵਾਰਦਾਤ ਮਗਰੋਂ ਹਮਲਾਵਰ ਫਰਾਰ ਹੋ ਗਏ ਤੇ ਪੂਰੇ ਇਲਾਕੇ ਵਿਚ ਨਾਕਾਬੰਦੀ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਜ਼ਖਮੀਆਂ ਵਿਚ ਕਾਂਸਟੇਬਲ ਪਰਮਜੀਤ ਸਿੰਘ ਤੇ ਕਾਂਸਟੇਬਲ ਜਗਜੀਤ ਸਿੰਘ ਸ਼ਾਮਲ ਹਨ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਸ਼ਾਮ ਲਗਭਗ 4 ਵਜੇ ਮੋਹਾਲੀ ਪੁਲਿਸ ਨੂੰ ਸੂਚਨਾ ਮਿਲੀ ਕਿ ਸਨੇਟਾ ਪਿੰਡ ਦੇ ਕੋਲ ਹੈਰੋਇਨ ਦੀ ਇਕ ਵੱਡੀ ਖੇਪ ਦੀ ਡਲਿਵਰੀ ਹੋਣ ਵਾਲੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ CIA ਸਟਾਫ ਦੀ ਟੀਮ ਸਰਗਰਮ ਹੋਈ। ਬਿਨਾਂ ਸਮਾਂ ਗੁਆਏ ਪੁਲਿਸ ਮੁਲਾਜ਼ਮ ਮੌਕੇ ‘ਤੇ ਰਵਾਨਾ ਹੋਏ ਤੇ ਇਲਾਕੇ ਦੀ ਘੇਰਾਬੰਦੀ ਕਰਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਫੜਨ ਦੀ ਤਿਆਰੀ ਸ਼ੁਰੂ ਕੀਤੀ।

ਪੁਲਿਸ ਦੀ ਯੋਜਨਾ ਸੀ ਕਿ ਜਿਵੇਂ ਹੀ ਮੁਲਜ਼ਮ ਮੌਕੇ ‘ਤੇ ਪਹੁੰਚੇ ਉਨ੍ਹਾਂ ਨੂੰ ਘੇਰ ਕੇ ਗ੍ਰਿਫਤਾਰ ਕਰ ਲਿਆ ਜਾਵੇ। ਸ਼ੁਰੂਆਤੀ ਕਾਰਵਾਈ ਦੌਰਾਨ ਪੁਲਿਸ ਟੀਮ ਮੁਲਜ਼ਮਾਂ ਦੇ ਕਾਫੀ ਨੇੜੇ ਪਹੁੰਚ ਗਈ। ਇਸੇ ਦਰਮਿਆਨ ਮੁਲਜ਼ਮਾਂ ਨੂੰ ਅੰਦਾਜ਼ਾ ਹੋ ਗਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਖੁਦ ਨੂੰ ਫਸਦਾ ਦੇਖ ਕੇ ਉਨ੍ਹਾਂ ਨੇ ਤੁਰੰਤ ਹੋਰ ਸਾਥੀਆਂ ਨੂੰ ਮੌਕੇ ‘ਤੇ ਬੁਲਾ ਲਿਆ। ਹਮਲਾਵਰਾਂ ਨੇ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਅਚਾਨਕ ਹੋਏ ਹਮਲਾ ਨਾਲ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਪੁਲਿਸ ਮੁਲਾਜ਼ਮਾਂ ਨੇ ਆਪਣੀ ਜਾਨ ਬਚਾਉਂਦੇ ਹੋਏ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰ ਲਗਾਤਾਰ ਹਮਲਾ ਕਰਦੇ ਰਹੇ।

ਹਮਲੇ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਪੂਰੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਗਈ ਤੇ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਆਸ-ਪਾਸ ਦੇ ਖੇਤਰਾਂ ਵਿਚ ਵੀ ਪੁਲਿਸ ਦੀ ਗਤੀਵਿਧੀ ਵਧਾ ਦਿੱਤੀ ਗਈ ਹੈ ਤਾਂ ਜੋ ਮੁਲਜ਼ਮਾਂ ‘ਤੇ ਪੂਰੀ ਨਜ਼ਰ ਰੱਖੀ ਜਾ ਸਕੇ।

LEAVE A REPLY

Please enter your comment!
Please enter your name here